July 27, 2024 07:41:19
post

Jasbeer Singh

(Chief Editor)

Latest update

ਪ੍ਰਤਾਪ ਬਾਜਵਾ ਤੇ ਨਵਜੋਤ ਸਿੱਧੂ ਵਿਚਾਲੇ ਖੜਕੀ, ਵੱਖਰਾ ਅਖਾੜਾ ਨਾ ਲਗਾਉਣ ਵਾਲੇ ਬਿਆਨ ਤੇ ਸਿੱਧੂ ਦਾ ਮੋੜਵਾਂ ਜਵਾਬ

post-img

ਜਲੰਧਰ-  ਨਵਜੋਤ ਸਿੰਘ ਸਿੱਧੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਇਕ ਵਾਰ ਫਿਰ ਤੋਂ ਖੜਕ ਗਈ ਹੈ। ਦਰਅਸਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਵੱਖਰਾ ਅਖਾੜਾ ਨਾ ਲਗਾਉਣ ਦੀ ਦਿੱਤੀ ਗਈ ਨਸੀਹਤ ਤੇ ਨਵਜੋਤ ਸਿੱਧੂ ਨੇ ਮੋੜਵਾਂ ਜਵਾਬ ਦਿੱਤਾ ਹੈ। ਟਵਿੱਟਰ ਤੇ ਭੜਾਸ ਕੱਢਦੇ ਹੋਏ ਇਕ ਪੋਸਟ ਸ਼ੇਅਰ ਕਰਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਅੰਦਰ ਕਾਂਗਰਸ ਪਾਰਟੀ ਦੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਘਬਰਾਹਟ ‘ਚੋਂ ਪੈਦਾ ਗੁਮਰਾਹਕੁੰਨ ਬਿਆਨ ਅਤੇ ਵਿਹਾਰ ਚੁਤਰਾਈ ਵਾਲੀ ਪੈਂਤੜੇਬਾਜੀ ਦਾ ਆਹਲਾ ਨਮੂਨਾ।ਉਨ੍ਹਾਂ ਕਿਹਾ ਕਿ ਤੁਸੀਂ ਇੰਡੀਆ ਗਠਜੋੜ ਦੀ ਸਿਆਸਤ ਨੂੰ ਨਕਾਰੋ ਅਤੇ ਬੋਲੋ ਕਿ ਅਸੀਂ ਕਾਂਗਰਸ ਹਾਈਕਮਾਂਡ ਵੱਲੋਂ ਇਸ ਗਠਜੋੜ ਦੇ ਸਿਆਸੀ ਫ਼ੈਸਲਿਆਂ ਨੂੰ ਲਾਗੂ ਨਹੀਂ ਕਰਾਂਗੇ ਤਾਂ ਇਹ ਵੱਖਰਾ ਅਖਾੜਾ ਨਹੀਂ ਹੈ। ਪਰ ਜੇ ਸਿੱਧੂ ਇਹ ਆਖੇ ਕਿ ਹਾਈਕਮਾਂਡ ਨਾਲ ਖੜਾਂਗਾ ਅਤੇ ਪੰਜਾਬ ਲਈ ਲੜਾਂਗਾ ਤਾਂ ਇਹ ਵੱਖਰਾ ਅਖਾੜਾ ਕਿਵੇਂ ਹੋ ਗਿਆ?ਕਾਂਗਰਸ ਦੇ 78 ਤੋਂ 18 ਵਿਧਾਇਕ ਰਹਿਣ ਦੀ ਜ਼ਿੰਮੇਵਾਰੀ ਤੁਹਾਡੇ ਸਿਰ ਆਉਂਦੀ ਹੈ ਨਾ ਕਿ ਪ੍ਰਧਾਨ ਹੋਣ ਵਜੋਂ ਨਵਜੋਤ ਸਿੰਘ ਸਿੱਧੂ ਸਿਰ ਹੈ। ਤੁਸੀਂ ਨਵਜੋਤ ਸਿੰਘ ਸਿੱਧੂ ਦਾ ਲੁੱਟ ਖ਼ਤਮ ਕਰਨ ਵਾਲਾ ਪੰਜਾਬ ਏਜੰਡਾ ਨਕਾਰ ਕੇ ਅਨੁਸੂਚਿਤ ਜਾਤੀ ਦਾ ਪੱਤਾ ਖੇਡਿਆ। ਇਹ ਨਤੀਜਾ ਤੁਹਾਡੀ ਬਾਦਲਕਿਆਂ ਨਾਲ “ ਉੱਤਰ ਕਾਟੋ ਮੈਂ ਚੜਾਂ ਵਾਲੀ ਸਿਆਸਤ ਕਾਰਨ ਹੈ। ਬਾਜਵਾ ਸਾਹਿਬ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਵੇਲੇ ਤਾਂ ਤੁਸੀਂ ਸਿਸਵਾਂ ਫਾਰਮ ‘ਤੇ ਜਾ ਕੇ ਕੈਪਟਨ ਅਮਰਿੰਦਰ ਨਾਲ ਪਿਆਰ ਪੀਂਘਾਂ ਝੂਟਦੇ ਸੀ।  ਤੁਹਾਡਾ ਦੋ ਸਾਲ ਤੋਂ ਐਲਾਨਵੰਤ ਸਰਕਾਰ ਦੀਆਂ ਕਿਹੜੀਆਂ ਨੀਤੀਆਂ ਖ਼ਿਲਾਫ਼ ਅਖਾੜਾ ਲੱਗਿਆ ਹੈ? ਇਹ ਦੱਸੋਂ ਤੁਹਾਡੀ ਕਾਂਗਰਸ ਸਰਕਾਰ ਦੀਆਂ ਕਿਹੜੀਆਂ ਨੀਤੀਆਂ ਅਤੇ ਫ਼ੈਸਲਿਆਂ ਨੂੰ ਐਲਾਨਵੰਤ ਸਰਕਾਰ ਉਲੰਘ ਰਹੀ ਹੈ? ਨਵਜੋਤ ਸਿੰਘ ਸਿੱਧੂ ਨੇ ਐਲਾਨਵੰਤ ਸਰਕਾਰ ਦੀਆਂ ਨੀਤੀਆਂ ਅਤੇ ਫ਼ੈਸਲਿਆਂ ਉੱਪਰ ਹਮਲਾ ਕੀਤਾ ਹੈ ਅਤੇ ਤੁਹਾਨੂੰ ਕਿਊ ਤਕਲੀਫ਼ ਹੋ ਰਹੀ ਹੈ? ਵਿਧਾਨ ਸਭਾ ਦੀ ਚੋਣ ਹਾਰਨ ਤੋਂ ਬਾਅਦ ਵੀ ਸਿੱਧੂ ਨੇ ਆਪ ਸਰਕਾਰ ਦੀਆਂ ਗਰੰਟੀਆਂ ਪੂਰੇ ਨਾ ਕਰਨ ਦੀ ਸਿਆਸਤ ਖ਼ਿਲਾਫ਼ ਹਮਲਾ ਕੀਤਾ ਸੀ ਅਤੇ ਐਲਾਨਵੰਤ ਨੂੰ ਉਸ ਨੂੰ ਗੱਲਬਾਤ ਕਰਨ ਲਈ ਸੱਦਾ ਦੇਣ ਲਈ ਮਜਬੂਰ ਹੋਣਾ ਪਿਆ ਸੀ। 

Related Post