March 3, 2024 08:49:37
post

Jasbeer Singh

(Chief Editor)

Crime

ਦੂਜੇ ਰਾਜਾਂ ਤੋਂ ਚੋਰੀ ਦੀਆਂ ਗੱਡੀਆਂ ਲਿਆ ਕੇ ਅੱਗੇ ਜਾਅਲੀ ਨੰਬਰ ਲਗਾ ਕੇ ਵੇਚਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

post-img

ਪਟਿਆਲਾ, 22 ਦਸੰਬਰ ( ਅਨੁਰਾਗ ਸ਼ਰਮਾ ) :ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਐਸ.ਐਚ.ਓ. ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਦੂਜੇ ਰਾਜਾਂ ਤੋਂ ਚੋਰੀ ਦੀਆਂ ਗੱਡੀਆਂ ਲਿਆ ਕੇ ਜਾਅਲੀ ਨੰਬਰ ਲਗਾ ਕੇ ਅੱਗੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਤੋਂ 8 ਗੱਡੀਆਂ ਬਰਾਮਦ ਕੀਤੀਆ ਹਨ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਐਸ.ਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਐਸ.ਐਸ.ਪੀ ਵਰੁਣ ਸ਼ਰਮਾ ਦੇ ਨਿਰਦੇਸ਼ ’ਤੇ ਡੀ.ਐਸ.ਪੀ ਸਿਟੀ-1 ਸੁਖਅਮਿ੍ਰੰਤ ਸਿੰਘ ਰੰਧਾਵਾ ਅਤੇ ਥਾਣਾ ਲਾਹੌਰੀ ਗੇਟ ਦੇ ਐਸ.ਐਚ.ਓ. ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਇਸ ਮਾਮਲੇ ਵਿਚ ਹਰਪ੍ਰੀਤ ਸਿੰਘ ਵਿੱਕੀ ਪੁੱਛਰ ਸੁਖਦੇਵ ਸਿੰਘ ਵਾਸੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਰੁਣ ਕੁਮਾਰ ਸ਼ਰਮਾ ਪੁੱਤਰ ਪਰਸ਼ੋਤਮ ਲਾਲ ਸ਼ਰਮਾ ਵਾਸੀ ਧੁਰੀ ਜਿਲਾ ਸੰਗਰੂਰ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਅੱਠ ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ। ਐਸ.ਪੀ ਸਰਫਰਾਜ਼ ਆਲਮ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਦਿੱਲੀ ਅਤੇ ਪਾਣੀਪੱਤ ਆਦਿ ਤੋਂ ਚੋਰੀ ਦੀਆਂ ਗੱਡੀਆਂ ਲਿਆ ਕੇ ਜਿਨ੍ਹਾਂ ਦੀ ਜਾਅਲੀ ਆਰ.ਸੀ ਅਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ ਤਾਂ ਪੁਲਸ ਨੇ ਉਨ੍ਹਾਂ ਦੇ ਖਿਲਾਫ 411, 420, 467, 468, 471 ਅਤੇ 473 ਆਈ.ਪੀ.ਸੀ ਦੇ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਦਾ ਪੁਲਸ 6 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਉਨ੍ਹਾਂ ਤੋਂ ਚੋਰੀ ਦੀਆਂ ਕੁੱਲ 8 ਗੱਡੀਆਂ ਬਰਾਮਦ ਹੋਈਆਂ। ਐਸ.ਪੀ ਸਿਟੀ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਤੋਂ ਹੋਰ ਡੁੰਘਾਈ ਨਾਲ ਪੁਛ ਗਿਛ ਕੀਤੀ ਜਾਵੇਗੀ ਅਤੇ ਜੇਕਰ ਇਸ ਅੰਤਰਰਾਜੀ ਗਿਰੋਹ ਵਿਚ ਕਿਸੇ ਹੋਰ ਵਿਅਕਤੀ ਦੀ ਸਮੂਲੀਅਤ ਪਾਈ ਗਈ ਤਾਂ ਉਸ ਦੇ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਐਸ.ਪੀ ਸਿਟੀ ਨੇ ਕਿਹਾ ਕਿ ਪਟਿਆਲਾ ਪੁਲਸ ਗੈਰ ਕਾਨੂੰਨੀ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖਸ਼ੇਗੀ। ਇਸ ਮੌਕੇ ਡੀ.ਐਸ.ਪੀ ਸਿਟੀ-1 ਸੁਖਅਮਿ੍ਰੰਤ ਸਿੰਘ ਰੰਧਾਵਾ ਅਤੇ ਥਾਣਾ ਲਾਹੌਰੀ ਗੇਟ ਦੇ ਐਸ.ਐਚ.ਓ. ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਵੀ ਹਾਜਰ ਸਨ। 

author-img_1

David

Haley Combs

Related Post