March 3, 2024 06:12:03
post

Jasbeer Singh

(Chief Editor)

Latest update

ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

post-img

ਚੰਡੀਗੜ੍ਹ -ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ ਨੂੰ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਉੱਚ ਪੱਧਰੀ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਨ੍ਹਾਂ ਨੂੰ ਨੇਪਰੇ ਚਾੜ੍ਹਨ ਸਮੇਂ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਵਿਕਾਸ ਕਾਰਜਾਂ ’ਤੇ ਨਜ਼ਰ ਰੱਖ ਰਹੇ ਹਨ। ਪਿਛਲੀਆਂ ਸਰਕਾਰਾਂ ਦੌਰਾਨ ਗੁਣਵੱਤਾ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ। ਇਸੇ ਕਾਰਨ ਸੜਕਾਂ ਜਲਦੀ ਟੁੱਟ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਗੁਣਵੱਤਾ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਾਵੇਂ ਵਿਕਾਸ ਕਾਰਜਾਂ ਨੂੰ ਸਿਰੇ ਚੜ੍ਹਨ ਵਿੱਚ ਥੋੜ੍ਹਾ ਸਮਾਂ ਲੱਗ ਰਿਹਾ ਹੈ ਪਰ ਹੁਣ ਮਿਆਰੀ ਸੜਕਾਂ ਬਣਾਈਆਂ ਜਾ ਰਹੀਆਂ ਹਨ, ਜੋ ਜਲਦੀ ਨਹੀਂ ਟੁੱਟਣਗੀਆਂ। ਬਲਕਾਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ। ਭ੍ਰਿਸ਼ਟਾਚਾਰ ਬਾਰੇ ਸਰਕਾਰ ਪਹਿਲਾਂ ਹੀ ਆਪਣੀ ਰਾਏ ਦੇ ਚੁੱਕੀ ਹੈ। ਸੱਤਾ ਵਿੱਚ ਆਉਂਦੇ ਹੀ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਛੇੜੀ ਸੀ ਜੋ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਸਾਡੀਆਂ ਜੜ੍ਹਾਂ ਨੂੰ ਖੋਖਲਾ ਕਰ ਰਿਹਾ ਹੈ। ਇਸ ਨਾਲ ਨਜਿੱਠਣ ਲਈ ਮੌਜੂਦਾ ‘ਆਪ’ ਸਰਕਾਰ ਲੰਬੇ ਸਮੇਂ ਦੀ ਨੀਤੀ ’ਤੇ ਚੱਲ ਰਹੀ ਹੈ। ਸਮੇਂ-ਸਮੇਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਦੇ ਹਨ ਅਤੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦੇ ਹਨ। ਸੂਬੇ ਨੂੰ ਪਹਿਲੀ ਵਾਰ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਨਹੀਂ ਤਾਂ ਇਸ ਤੋਂ ਪਹਿਲਾਂ ਦੇ ਸਾਰੇ ਮੁੱਖ ਮੰਤਰੀ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਾਸਟਰ ਪਲਾਨ ਅਨੁਸਾਰ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਵੱਲ ਧਿਆਨ ਦੇਣ। ਸਰਕਾਰ ਦਾ ਮੰਤਵ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ।

Related Post