March 3, 2024 08:47:34
post

Jasbeer Singh

(Chief Editor)

Latest update

ਬਿਕਰਮ ਮਜੀਠੀਆ ਨਹੀਂ ਹੋਏ ‘ਸਿਟ’ ਅੱਗੇ ਪੇਸ਼, ਹੁਣ ਇਸ ਤਾਰੀਖ਼ ਨੂੰ ਮੁੜ ਪੇਸ਼ ਹੋਣ ਦੇ ਹੁਕਮ

post-img

ਪਟਿਆਲਾ  : ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬੀਤੇ ਦਿਨੀਂ ਨਸ਼ਿਆਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਅੱਗੇ ਪੇਸ਼ ਨਹੀਂ ਹੋਏ। ਮਜੀਠੀਆ ਨੇ ਏ. ਡੀ. ਜੀ. ਪੀ. ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਵਾਲੀ ਟੀਮ ਅੱਗੇ ਪੇਸ਼ ਹੋਣਾ ਸੀ ਪਰ ਉਹ ਪੇਸ਼ ਨਹੀਂ ਹੋਏ। ਦੂਜੇ ਪਾਸੇ ਐੱਸ. ਆਈ. ਟੀ. ਵੱਲੋਂ ਬਿਕਰਮ ਮਜੀਠੀਆ ਨੂੰ 30 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਮਾਮਲੇ ’ਚ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਪਿਛਲੀ ਪੇਸ਼ੀ ਵੇਲੇ ਮਜੀਠੀਆ ਨੇ ਐੱਸ. ਆਈ. ਟੀ. ਨੂੰ ਆਖਿਆ ਸੀ ਕਿ ਸ਼ਹੀਦੀ ਸਪਤਾਹ ਦੌਰਾਨ ਅਗਲੀ ਤਰੀਕ ਨਾ ਰੱਖੀ ਜਾਵੇ ਅਤੇ ਇਹ ਗੱਲ ਆਨ ਕੈਮਰਾ ਕਹੀ ਸੀ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਸਰਕਾਰ ਦੇ ਸਮੇਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਮੋਹਾਲੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਵੀ ਕਰ ਦਿੱਤਾ ਸੀ। ਉਸ ਤੋਂ ਬਾਅਦ ਉਹ 5 ਮਹੀਨੇ ਕੇਂਦਰੀ ਜੇਲ ਪਟਿਆਲਾ ’ਚ ਰਹੇ ਅਤੇ ਉਸ ਇਸ ਕੇਸ ’ਚ ਜ਼ਮਾਨਤ ’ਤੇ ਹਨ। ਦੱਸਣਯੋਗ ਹੈ ਕਿ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਮੁੜ ਜਾਂਚ ਲਈ ਗਠਿਤ ਕੀਤੀ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਸੰਮੰਨ ਭੇਜੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਇਸ ਦੇ ਪਹਿਲਾਂ 18 ਦਸੰਬਰ ਨੂੰ ਐੱਸ. ਆਈ. ਟੀ. ਅੱਗੇ ਪੇਸ਼ ਹੋਏ ਸਨ। ਉਨ੍ਹਾਂ ਦੱਸਿਆ ਕਿ ਐੱਸ. ਆਈ. ਟੀ. ਨੇ ਮਜੀਠੀਆ ਨੂੰ ਕੁਝ ਲਿਖਤੀ ਸਵਾਲ ਦਿੱਤੇ ਹਨ, ਜਿਨ੍ਹਾਂ ਦਾ ਆਉਂਦੇ ਸਮੇਂ ਵਿਚ ਲਿਖ਼ਤੀ ਜਵਾਬ ਦੇ ਦਿੱਤਾ ਜਾਵੇਗਾ ਪਰ ਅਫ਼ਸੋਸ ਪ੍ਰਗਟਾਇਆ ਕਿ ਸ਼ਹੀਦੀ ਦਿਹਾੜਿਆਂ ਦੌਰਾਨ ਵੀ 'ਆਪ' ਸਰਕਾਰ ਰਾਜਨੀਤੀ ਕਰਨ ਤੋਂ ਟੱਲ ਨਹੀਂ ਰਹੀ।  

Related Post