March 3, 2024 07:35:17
post

Jasbeer Singh

(Chief Editor)

Latest update

ਜਲੰਧਰ ’ਚ ਘਰ ਵਿਚੋਂ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ’ਚ ਸਨਸਨੀਖੇਜ਼ ਖ਼ੁਲਾਸਾ

post-img

ਜਲੰਧਰ : ਜਲੰਧਰ ਜ਼ਿਲ੍ਹੇ ਦੇ ਪਿੰਡ ਡਰੋਲੀ ਖੁਰਦ ਵਿਖੇ ਘਰ ਵਿਚੋਂ ਬਰਾਮਦ ਹੋਈਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55) ਨੇ ਆਪਣੀ ਪਤਨੀ, ਦੋ ਧੀਆਂ ਅਤੇ ਪੋਤੀ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸੀ ਕੀਤੀ ਸੀ। ਮਨਮੋਹਨ ਨੇ ਪਹਿਲਾਂ ਚਾਰਾਂ ਦਾ ਗਲਾ ਘੁੱਟ ਕੇ ਕਤਲ ਕੀਤਾ ਅਤੇ ਫਿਰ ਫਾਹੇ ਨਾਲ ਲਟਕ ਗਿਆ। ਮ੍ਰਿਤਕ ਨੇ ਕਰਜ਼ੇ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਸੀ। ਮਰਨ ਵਾਲਿਆਂ ਵਿਚ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55), ਉਸਦੀ ਪਤਨੀ ਸਰਬਜੀਤ ਕੌਰ, ਉਸ ਦੀਆਂ 2 ਧੀਆਂ ਜੋਤੀ (32) ਅਤੇ ਗੋਪੀ (31) ਤੇ ਜੋਤੀ ਦੀ ਧੀ ਅਮਨ (3) ਸ਼ਾਮਲ ਹਨ। 

ਕਈ ਵਾਰ ਫੋਨ ਕਰਨ ’ਤੇ ਨਹੀਂ ਚੁੱਕਿਆ 

ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਨਾ ਨੇ ਦੱਸਿਆ ਉਹ ਉਨ੍ਹਾਂ ਨੂੰ ਕਾਫੀ ਸਮੇਂ ਤੋਂ ਫੋਨ ਕਰ ਰਿਹਾ ਸੀ ਪਰ ਕਈ ਵਾਰ ਫੋਨ ਕਰਨ ਦੇ ਬਾਵਜੂਦ ਕਿਸੇ ਨੇ ਫੋਨ ਨਹੀਂ ਚੁੱਕਿਆ। ਇਸ ਕਾਰਨ ਉਸ ਨੇ ਪਿੰਡ ਡਰੋਲੀ ਖੁਰਦ ਆ ਕੇ ਦੇਖਿਆ ਤਾਂ ਮਨਮੋਹਨ ਅਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਟਕ ਰਹੀਆਂ ਸਨ ਅਤੇ ਬਾਕੀ ਮ੍ਰਿਤਕਾਂ ਦੀਆਂ ਲਾਸ਼ਾਂ ਮੰਜੇ ’ਤੇ ਪਈਆਂ ਸਨ। ਮਨਮੋਹਨ ਸਿੰਘ ਆਦਮਪੁਰ ਡਾਕਖਾਨੇ ਵਿਚ ਇੰਚਾਰਜ ਸੀ। 


Related Post