March 3, 2024 08:01:17
post

Jasbeer Singh

(Chief Editor)

Latest update

ਪੈਟਰੋਲ-ਡੀਜ਼ਲ ਨੂੰ ਲੈ ਕੇ ਮਚੀ ਹਾਹਾਕਾਰ ਦਰਮਿਆਨ ਹੜਤਾਲ ਨੂੰ ਲੈ ਕੇ ਆਈ ਰਾਹਤ ਭਰੀ ਖ਼ਬਰ

post-img

ਜਲੰਧਰ : ਪੈਟਰੋਲ ਡੀਜ਼ਲ ਨੂੰ ਲੈ ਕੇ ਲੋਕਾਂ ਵਿਚ ਮਚੀ ਹਾਹਾਕਾਰ ਦਰਮਿਆਨ ਟ੍ਰਾਂਸਪੋਰਟਰਾਂ ਦੀ ਹੜਤਾਲ ਨੂੰ ਲੈ ਕੇ ਰਾਹਤ ਭਰੀ ਖ਼ਬਰ ਆਈ ਹੈ। ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਤੇਲ ਟੈਂਕਰ ਆਪਰੇਟਰਾਂ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨਾਲ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਦੱਸਣਯੋਗ ਹੈ ਕਿ ਟਰੱਕ ਡਰਾਈਵਰਾਂ ਵੱਲੋਂ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਨਜ਼ਰ ਆ ਰਹੀ ਹੈ। ਦਰਅਸਲ ਲੋਕਾਂ ਵਿਚ ਇਹ ਗੱਲ ਫੈਲ ਗਈ ਹੈ ਕਿ ਹੜਤਾਲ ਕਾਰਨ ਪੈਟਰੋਲ ਪੰਪਾਂ ’ਤੇ ਤੇਲ ਮੁੱਕ ਰਿਹਾ ਹੈ। ਇਸ ਲਈ ਲੋਕ ਵਾਹਨਾਂ ’ਤੇ ਤੇਲ ਪੁਆਉਣ ਲਈ ਲੰਮੀਆਂ ਕਤਾਰਾਂ ’ਚ ਲੱਗੇ ਹੋਏ ਹਨ। ਪੰਜਾਬ ’ਚ ਬੱਸ ਸੇਵਾ ’ਤੇ ਵੀ ਅਸਰ ਪੈ ਗਿਆ ਹੈ। ਹਿਮਾਚਲ ਦੇ ਕਾਂਗੜਾ ਵਿਚ ਬੱਸ ਸੇਵਾਵਾਂ, ਵਸਤਾਂ ਦੀ ਸਪਲਾਈ ਅਤੇ ਸਕੂਲ ਬੱਸ ਸੇਵਾ ਪ੍ਰਭਾਵਿਤ ਹੋਈ। ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ, ਬਠਿੰਡਾ ਅਤੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਵੀ ਪੈਟਰੋਲ ਪੰਪਾਂ ’ਤੇ ਲੰਮੀਆਂ ਕਤਾਰਾਂ ਲੱਗਣ ਦੀਆਂ ਰਿਪੋਰਟਾਂ ਹਨ।

Related Post