March 3, 2024 08:39:17
post

Jasbeer Singh

(Chief Editor)

Latest update

ਜਲੰਧਰ ਜ਼ਿਲ੍ਹੇ 'ਚ ਸਵਾਈਨ ਫਲੂ ਦੀ ਦਸਤਕ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ

post-img

ਜਲੰਧਰ – ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੇ ਮਾਮਲੇ ਵਿਚ ਬੇਸ਼ੱਕ ਆਮ ਜਨਤਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਭਾਵੇਂ ਰਾਹਤ ਮਿਲੀ ਹੋਈ ਹੈ ਪਰ ਸਵਾਈਨ ਫਲੂ ਦਾ ਪਾਜ਼ੇਟਿਵ ਮਰੀਜ਼ ਮਿਲਣ ਨਾਲ ਸਿਹਤ ਵਿਭਾਗ ਵਿਚ ਤੜਥੱਲੀ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਕਾਜ਼ੀ ਮੰਡੀ ਦੀ 28 ਸਾਲਾ ਕੁੜੀ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਹੋਈ ਹੈ। ਪਤਾ ਲੱਗਾ ਹੈ ਕਿ ਉਕਤ ਕੁੜੀ ਪਿਛਲੇ ਲਗਭਗ ਇਕ ਮਹੀਨੇ ਤੋਂ ਪੀ. ਜੀ. ਆਈ. ਚੰਡੀਗੜ੍ਹ ਵਿਚ ਇਲਾਜ ਅਧੀਨ ਸੀ ਅਤੇ 30 ਦਸੰਬਰ 2023 ਨੂੰ ਉਥੋਂ ਡਿਸਚਾਰਜ ਹੋ ਕੇ ਆਪਣੇ ਘਰ ਆ ਗਈ। ਅਗਲੇ ਦਿਨ ਜਦੋਂ ਉਸ ਦੀ ਤਬੀਅਤ ਇਕਦਮ ਫਿਰ ਖ਼ਰਾਬ ਹੋ ਗਈ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਅਤੇ ਪਹਿਲੀ ਜਨਵਰੀ ਨੂੰ ਉਸ ਨੂੰ ਫਿਰ ਤੋਂ ਪੀ. ਜੀ. ਆਈ. ਚੰਡੀਗੜ੍ਹ ਲੈ ਗਏ। ਉਥੇ ਜਦੋਂ ਕੁੜੀ ਦਾ ਟੈਸਟ ਹੋਇਆ ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਆ ਗਈ। ਪਤਾ ਲੱਗਾ ਹੈ ਕਿ ਕੁੜੀ ਨੂੰ ਦਮੇ ਅਤੇ ਫੇਫੜਿਆਂ ਦੀ ਬੀਮਾਰੀ ਵੀ ਹੈ ਅਤੇ ਪੀ. ਜੀ. ਆਈ. ਦੇ ਡਾਕਟਰਾਂ ਨੇ ਉਸ ਨੂੰ ਲੰਗਸ (ਫੇਫੜੇ) ਟਰਾਂਸਪਲਾਂਟ ਕਰਵਾਉਣ ਲਈ ਕਿਹਾ ਹੈ।

Related Post