March 3, 2024 17:17:03
post

Jasbeer Singh

(Chief Editor)

Latest update

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਦਫਤਰ ਪੁੱਜ ਕੇ ਸੂਬਾ ਵਾਈਸ ਚੇਅਰਮੈਨ ਸੰਧੂ ਨੂੰ ਦਿੱਤੀ ਵਧ

post-img

ਪਟਿਆਲਾ, 6 ਜਨਵਰੀ ( ਜਸਬੀਰ ਜੱਸੀ) : ਪੰਜਾਬ ਸਟੇਟ ਕੰਟੇਨਰ ਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੁੱਖ ਦਫਤਰ ਵਿਖੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੁੱਜ ਕੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੂੰ ਫੁੱਲਾਂ ਦਾ ਬੁੱਕਾ ਦੇ ਕੇ ਵਧਾਈ ਦਿੱਤੀ। ਜਿਥੇ ਚੇਅਰਮੈਨ ਸੰਧੂ ਨੇ ਵੀ ਕੈਬਨਿਟ ਮੰਤਰੀ ਨੂੰ ਜੀ ਆਇਆਂ ਨੂੰ ਕਿਹਾ। ਇਸ ਮੌਕੇ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਮਿਹਨਤੀ ਵਰਕਰਾਂ ਨੂੰ ਆਹੁਦੇਦਾਰੀਆਂ ਦੇ ਕੇ ਵੱਡਾ ਮਾਣ ਬਖਸ਼ਿਆ ਹੈ। ਜਿਸ ਨਾਲ ਪਾਰਟੀ ਅੰਦਰ ਕੰਮ ਕਰਨ ਵਾਲੇ ਵਰਕਰਾਂ ਅਤੇ ਆਗੂਆਂ ਨੂੰ ਹੌਂਸਲਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸੰਧੂ ਵਰਗੇ ਮਿਹਨਤੀ ਵਰਕਰ ਪਿਛਲੇ ਲੰਮੇਂ ਸਮੇਂ ਤੋਂ ਪਾਰਟੀ ਅੰਦਰ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਪਾਰਟੀ ਹਾਈਕਮਾਂਡ ਵੱਲੋਂ ਹੋਰਨਾਂ ਸੂਬਿਆਂ ਅੰਦਰ ਵੀ ਅਹਿਮ ਜਿਮੇਵਾਰੀਆਂ ਸੌਂਪੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਹੋਰਨਾਂ ਵਰਕਰਾਂ ਨੂੰ ਵੀ ਹੋਰ ਆਹੁਦੇਦਾਰੀਆਂ ਦੇ ਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਥੇ ਹੀ ਕੈਬਨਿਟ ਮੰਤਰੀ ਨੇ ਵੇਅਰ ਹਾਊਸ ਕਾਰਪੋਰੇਸ਼ਨ ਅੰਦਰ ਹੋਣ ਵਾਲੇ ਕੰਮਾਂ ਪ੍ਰਤੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸੰਧੂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜਿਮੇਵਾਰੀ ਨੂੰ ਪਾਰਦਰਸ਼ੀ ਤਰੀਕੇ ਨਾਲ ਨਿਭਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਨੂੰ ਹੋਰ ਮਜ਼ਬੂਤ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਬਲਕਾਰ ਸਿੰਘ ਗੱਜੂਮਾਜਰਾ, ਅਮਰਜੀਤ ਸਿੰਘ ਪਟਿਆਲਾ, ਭਿੰਦਰ ਸਿੰਘ ਆਲਮਪੁਰ, ਪ੍ਰੀਤ ਚੀਮਾ, ਅਮਰ ਅਲੀ, ਮਨਪ੍ਰੀਤ ਮਹਿਮੂਦਪੁਰ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

Related Post