March 3, 2024 16:58:02
post

Jasbeer Singh

(Chief Editor)

Latest update

ਨਗਰ-ਨਿਗਮ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ

post-img

ਚੰਡੀਗੜ੍ਹ : ਪੰਜਾਬ ਦੇ ਕੁਝ ਨਗਰ ਨਿਗਮਾਂ ਦੇ ਕਾਰਜਕਾਲ ਪੂਰਾ ਹੋਏ ਨੂੰ ਇਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਚੋਣਾਂ ਨਾ ਕਰਵਾਉਣ ਦੇ ਖ਼ਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੂਬੇ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਅਗਲੀ ਸੁਣਵਾਈ ’ਤੇ ਚੋਣ ਪ੍ਰੋਗਾਰਮ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ਅਗਲੀ ਪੇਸ਼ੀ ਦੌਰਾਨ ਚੋਣ ਸ਼ਡਿਊਲ ਦਾ ਬਿਊਰਾ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਅਗਲੇ ਹਫ਼ਤੇ ਮੁੜ ਮਾਮਲੇ ਦੀ ਸੁਣਵਾਈ ਹੋਵੇਗੀ। 

Related Post