March 3, 2024 07:20:14
post

Jasbeer Singh

(Chief Editor)

Latest update

ਖਹਿਰਾ ਨੂੰ ਜ਼ਮਾਨਤ ਮਿਲਣ ਮਗਰੋਂ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ

post-img

ਕਪੂਰਥਲਾ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਕਪੂਰਥਲਾ ਦੀ ਅਦਾਲਤ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ’ਚ ਅੱਜ ਜ਼ਮਾਨਤ ਦਿੱਤੀ ਗਈ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਣਾਇਆ। ਇਸ ਦਰਮਿਆਨ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮਹਿਤਾਬ ਸਿੰਘ ਖਹਿਰਾ ਨੇ ਕਿਹਾ ਹੈ, ‘‘ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ।’’ਇਸ ਦੇ ਨਾਲ ਹੀ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਹੈ,‘‘ਦੋਸਤੋ, ਪਰਮਾਤਮਾ ਦੀ ਕਿਰਪਾ ਅਤੇ ਤੁਹਾਡੀਆਂ ਸਾਰੀਆਂ ਦੀਆਂ ਅਰਦਾਸਾਂ ਸਦਕਾ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਜੀ ਨੂੰ ਅੱਜ ਜ਼ਮਾਨਤ ਮਿਲ ਗਈ ਹੈ, ਸੱਚ ਨੂੰ ਕੁਝ ਸਮੇਂ ਲਈ ਪਰੇਸ਼ਾਨ ਜ਼ਰੂਰ ਕੀਤਾ ਜਾ ਸਕਦਾ ਪਰ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ। ਮੇਰੇ ਪਿਤਾ ਜਲਦ ਤੁਹਾਡੇ ਸਾਰਿਆਂ ਵਿਚਕਾਰ ਹੋਣਗੇ।’’ ਇਥੇ ਦੱਸਣਯੋਗ ਹੈ ਕਿ ਮਹਿਲਾ ਦੇ ਵੱਲੋਂ ਧਮਕਾਉਣ ਦੇ ਦੋਸ਼ਾਂ ਅਧੀਨ ਖਹਿਰਾ ਖ਼ਿਲਾਫ਼ ਸੁਭਾਨਪੁਰ ਥਾਣਾ ’ਚ ਮਾਮਲਾ ਦਰਜ ਕੀਤਾ ਗਿਆ ਸੀ। ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਜੂਡੀਸ਼ੀਅਲ ਹਿਰਾਸਤ ’ਚ ਭੇਜਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਰਜ ਕੀਤੀ ਸੀ। ਇਸੇ ਦੇ ਚਲਦਿਆਂ 9 ਜਨਵਰੀ ਨੂੰ ਪੁਲਸ ਨੇ ਰਿਕਾਰਡ ਪੇਸ਼ ਨਹੀਂ ਕੀਤਾ ਸੀ ਤਾਂ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।

Related Post