DECEMBER 9, 2022
post

Jasbeer Singh

(Chief Editor)

Latest update

ਪੰਜਾਬ ਸਰਕਾਰ ਵੱਲੋਂ ਸੰਗਰੂਰ ਦੀਆਂ ਮਿਉਸੀਪਲ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਅਤੇ ਸਵੀਪਿ

post-img

ਪੰਜਾਬ ਸਰਕਾਰ ਵੱਲੋਂ ਸੰਗਰੂਰ ਦੀਆਂ ਮਿਉਸੀਪਲ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਅਤੇ ਸਵੀਪਿੰਗ ਮਸ਼ੀਨ ਦੀ ਸਪਲਾਈ ਲਈ 1.50 ਕਰੋੜ ਰੁਪਏ ਖਰਚਣ ਦਾ ਕੀਤਾ ਫੈਸਲਾ: ਡਾ.ਇੰਦਰਬੀਰ ਸਿੰਘ ਨਿੱਜਰ

ਕਿਹਾ, ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼

ਚੰਡੀਗੜ੍ਹ, 23 ਮਈ : 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਦੀਆਂ ਮਿਉਂਸੀਪਲ ਸਾਲਿਡ ਵੇਸਟ ਡੰਪ ਸਾਈਟ ਧੂਰੀ ਅਤੇ ਭਵਾਨੀਗੜ੍ਹ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਕਰਨ ਅਤੇ ਸਵੀਪਿੰਗ ਮਸ਼ੀਨ ਦੀ ਸਪਲਾਈ ਲਈ ਤਕਰੀਬਨ 1.50 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਨਗਰ ਕੌਂਸਲ, ਧੂਰੀ ਲਈ ਸਵੀਪਿੰਗ ਮਸ਼ੀਨ (ਡੀਜ਼ਲ ਆਪਰੇਟਡ) ਦੀ ਸਪਲਾਈ ਲਈ ਤਕਰੀਬਨ 30 ਲੱਖ ਰੁਪਏ ਅਤੇ ਨਗਰ ਕੌਂਸਲ, ਧੂਰੀ ਅਤੇ ਭਵਾਨੀਗੜ੍ਹ ਦੀ ਮਿਉਸੀਪਲ ਡੰਪ ਸਾਈਟ ਵਿੱਖੇ ਵਿਰਾਸਤੀ ਰਹਿੰਦ-ਖੂੰਹਦ ਦੀ ਬਾਇਓ-ਰੀਮੀਡੀਏਸ਼ਨ ਕਰਨ ਲਈ ਕ੍ਰਮਵਾਰ 72.50 ਲੱਖ ਅਤੇ 49.98 ਲੱਖ ਰੁਪਏ ਖਰਚ ਕੀਤੇ ਜਾਣਗੇ।

ਡਾ.ਨਿੱਜਰ ਨੇ ਅੱਗੇ ਕਿਹਾ ਕਿ ਨਗਰ ਕੌਂਸਲ, ਧੂਰੀ ਅਤੇ ਭਵਾਨੀਗੜ੍ਹ ਵਿਖੇ ਕੀਤੇ ਜਾਣ ਵਾਲੇ ਇਹਨਾਂ ਕਾਰਜਾਂ ਦਾ ਏਰੀਏ ਦੀ ਵੱਡੀ ਅਬਾਦੀ ਨੂੰ ਨਾ ਕੇਵਲ ਲਾਭ ਪਹੁੰਚੇਗਾ ਸਗੋਂ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਬਚਾਇਆ ਜਾ ਸਕੇਗਾ।

ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਕੰਮਾਂ ਲਈ ਪੰਜਾਬ ਸਰਕਾਰ ਦੀ ਵੈਬਸਾਈਟ www.eproc.punjab.gov.in 'ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹਨਾਂ ਟੈਂਡਰਾਂ ਵਿੱਚ ਕੋਈ ਸੋਧ ਕਰਨ ਦੀ ਜਰੂਰਤ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰ ਨੂੰ ਬਰਕਰਾਰ ਰੱਖਿਆ ਜਾਵੇ।

Related Post