DECEMBER 9, 2022
post

Jasbeer Singh

(Chief Editor)

Latest update

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ 13ਵਾਂ ਰਾਸ਼ਟਰੀ ਵੋਟਰ ਦਿਵਸ ''ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ਼ ਸ਼ੋਅਰ

post-img

ਮਾਲੇਰਕੋਟਲਾ 21 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ 13ਵਾਂ ਰਾਸ਼ਟਰੀ ਵੋਟਰ ਦਿਵਸ ''ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ਼ ਸ਼ੋਅਰ'' ਦੇ ਸਲੋਗਨ ਹੇਠ ਜ਼ਿਲ੍ਹਾ ਪੱਧਰ ਤੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਮਨਾਇਆ ਜਾਵੇਗਾ। ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ । ਇਸ ਮੌਕੇ ''ਮੈਂ ਭਾਰਤ ਹੂੰ'' ਗੀਤ ਭਾਰਤ ਚੋਣ ਕਮਿਸ਼ਨ ਵੱਲੋਂ ਵੀ ਲਾਂਚ ਕੀਤਾ ਜਾਵੇਗਾ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਵਿੱਚ ਵੋਟਰ ਸੂਚੀ ਦੀ ਸੁਧਾਈ ਯੋਗਤਾ ਮਿਤੀ 01.01.2023 ਅਨੁਸਾਰ 18-19 ਸਾਲ ਜੋ 3739 ਵੋਟਰ ਰਜਿਸਟਰ ਹੋਏ ਹਨ, ਉਨ੍ਹਾਂ ਨੂੰ ਵੋਟਰ ਵੋਟਰ ਦਿਵਸ ਵਾਲੇ ਦਿਨ ਫ਼ੋਟੋ ਵੋਟਰ ਸ਼ਨਾਖ਼ਤੀ ਕਾਰਡ ਵੰਡੇ ਜਾਣਗੇ। ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਇਹ ਵੋਟਰ ਦਿਵਸ ਆਪਣੇ ਹਲਕੇ/ਤਹਿਸੀਲ ਪੱਧਰ ਤੇ ਮਨਾਇਆ ਜਾਵੇਗਾ। ਜ਼ਿਲ੍ਹੇ ਦੇ ਵਿੱਚ ਤਾਇਨਾਤ ਸਮੁੱਚੇ ਬੀ.ਐਲ.ਓਜ ਵੱਲੋਂ ਆਪੋ-ਆਪਣੇ ਪੋਲਿੰਗ ਸਟੇਸ਼ਨ ਤੇ ਨਵੇਂ ਬਣੇ ਵੋਟਰਾਂ ਨੂੰ ਸ਼ਨਾਖ਼ਤੀ ਕਾਰਡ ਵੰਡ ਕੇ ਅਤੇ ਸਹੁੰ ਚੁਕਵਾ ਕੇ ਵੋਟਰ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਨਿਰਮਾਣ ਵਿੱਚ ਹਰੇਕ ਵੋਟਰ ਦੀ ਵੋਟ ਬੜਾ ਹੀ ਮਹੱਤਵਪੂਰਨ ਰੋਲ ਅਦਾ ਕਰਦੀ ਹੈ। ਚੋਣਾਂ ਵਿੱਚ ਵੱਧ ਤੋਂ ਵੱਧ ਵੋਟਿੰਗ ਦੇਸ਼ ਦੇ ਵਿਕਾਸ ਵਿੱਚ ਵਧੀਆ ਹਿੱਸਾ ਪਾਉਂਦੀ ਹੈ, ਇਸ ਲਈ ਹਰ ਇੱਕ ਨਾਗਰਿਕ ਨੂੰ ਇਸ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ।ਸਮੂਹ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਇਸ ਦਿਨ ਲੋਕਤੰਤਰੀ ਪਰੰਪਰਾਵਾਂ ਕਾਇਮ ਰੱਖਣ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਵੋਟਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਪ੍ਰਣ ਲੈਣਗੇ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਵੋਟਰਾਂ, ਖ਼ਾਸ ਕਰਕੇ ਨਵੇਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਬੇਡਰ ਅਤੇ ਬਿਨਾਂ ਕਿਸੇ ਲਾਲਚ ਤੋਂ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਹੁੰਦਾ ਹੈ। ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਆਮ ਲੋਕਾਂ ਅਤੇ ਸਮੂਹ ਨਿੱਜੀ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਵੋਟਰ ਦਿਵਸ ਵਾਲੇ ਦਿਨ ਆਪਣੀ ਵੋਟ ਦਾ ਯਕੀਨੀ ਤੌਰ ਤੇ ਅਤੇ ਬਿਨਾਂ ਕਿਸੇ ਲਾਲਚ ਤੋਂ ਇਸਤੇਮਾਲ ਕਰਨ ਦਾ ਪ੍ਰਣ ਲੈਣ।

Related Post