March 3, 2024 16:47:45
post

Jasbeer Singh

(Chief Editor)

Latest update

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 13 ਪਿਸਤੌਲਾਂ ਤੇ ਕਰੋੜਾਂ ਦੀ ਹੈਰੋਇਨ ਸਣੇ 5 ਗ੍ਰਿਫ਼ਤਾਰ

post-img

ਚੰਡੀਗੜ੍ਹ/ਅੰਮ੍ਰਿਤਸਰ : ਸਰਹੱਦ ’ਤੇ ਤਸਕਰੀ ਕਰਨ ਵਾਲਿਆਂ ਨੂੰ ਪੰਜਾਬ ਪੁਲਸ ਨੇ ਵੱਡਾ ਝਟਕਾ ਦਿੰਦਿਆਂ 4 ਨਸ਼ਾ ਤਸਕਰਾਂ ਅਤੇ ਇਕ ਅਸਲਾ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਪੁਲਸ ਨੇ 3 ਕਿੱਲੋ ਹੈਰੋਇਨ (ਜਿਸ ਦੀ ਕੀਮਤ ਕਰੋੜਾਂ ਵਿਚ ਹੈ), 9 ਲੱਖ ਦੀ ਡਰੱਗ ਮਨੀ ਅਤੇ 13 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਤਸਕਰੀ ਨੈੱਟਵਰਕ ਅਤੇ ਅੰਤਰਰਾਜੀ ਹਥਿਆਰ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 4 ਨਸ਼ਾ ਤਸਕਰਾਂ, 1 ਹਥਿਆਰਾਂ ਦੇ ਤਸਕਰ ਨੂੰ ਗ੍ਰਿਫ਼ਤਾਰ ਕਰਕੇ 3 ਕਿਲੋ ਹੈਰੋਇਨ, 9 ਲੱਖ ਰੁਪਏ ਡਰੱਗ ਮਨੀ ਅਤੇ ਵੱਡੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਹਨ। ਮੱਧ ਪ੍ਰਦੇਸ਼ ਤੋਂ ਚੱਲਣ ਵਾਲੇ ਨਾਜਾਇਜ਼ ਹਥਿਆਰ ਤਸਕਰੀ ਦੇ ਮਡਿਊਲ ਦਾ ਪਰਦਾਫਾਸ਼ ਕਰਦਿਆਂ 13 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਡੀ. ਜੀ. ਪੀ. ਨੇ ਦੱਸਿਆ ਕਿ ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਪਿੱਛੋਂ ਲਿੰਕ ਕਿਹੜੇ ਲੋਕਾਂ ਨਾਲ ਹਨ ਅਤੇ ਅੱਗੇ ਹਥਿਆਰਾਂ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। 

Related Post