DECEMBER 9, 2022
post

Jasbeer Singh

(Chief Editor)

Crime

ਵਿਦੇਸ਼ ਭੇਜਣ ਦੇ ਨਾਮ ‘ਤੇ 15 ਲੱਖ ਰੁਪਏ ਦੀ ਠੱਗੀ ਦੇ ਦੋਸ਼ ਵਿਚ ਤਿੰਨ ਦੇ ਖਿਲਾਫ ਕੇਸ ਦਰਜ

post-img

ਵਿਦੇਸ਼ ਭੇਜਣ ਦੇ ਨਾਮ ‘ਤੇ 15 ਲੱਖ ਰੁਪਏ ਦੀ ਠੱਗੀ ਦੇ ਦੋਸ਼ ਵਿਚ ਤਿੰਨ ਦੇ ਖਿਲਾਫ ਕੇਸ ਦਰਜ

ਪਟਿਆਲਾ, 23 ਮਈ : ਥਾਣਾ ਸਿਵਲ ਲਾਈਨ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 15 ਲੱਖ ਰੁਪਏ ਦੀ ਠੱਗੀ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਉਨ੍ਹਾਂ ਵਿਚ ਨਰਿੰਦਰ ਸਿੰਘ, ਵਰਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਦੀਪ ਨਗਰ ਪਟਿਆਲਾ ਅਤੇ ਰਣਜੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਨੇੜੇ ਸਿਵ ਮੰਦਰ ਲਹਿਲ ਕਲੋਨੀ ਪਟਿਆਾਲਾ ਸ਼ਾਮਲ ਹਨ। ਇਸ ਮਾਮਲੇ ਵਿਚ ਸਮਿੰਦਰ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਲਹਿਲ ਕਲੋਨੀ ਪਟਿਆਲਾ ਨੇ ਸਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦ ਝਾਂਸਾ ਦੇ ਕੇ 15 ਲੱਖ 16 ਹਜ਼ਾਰ 597 ਰੁਪਏ ਲੈ ਲਏ ਅਤੇ ਬਾਅਦ ਵਿਚ ਨਾਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਉਕਤ ਵਿਅਕਤੀਆ ਦੇ ਖਿਲਾਫ 406, 420, 506 ਅਤੇ 120 ਬੀ ਆਈ.ਪੀ.ਸੀ. ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

   

Related Post