March 3, 2024 07:47:12
post

Jasbeer Singh

(Chief Editor)

Latest update

ਸੀਬੀਐੱਸਈ ਨੇ ਜਾਰੀ ਕੀਤੀ ਡੇਟਸ਼ੀਟ, 15 ਫਰਵਰੀ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

post-img

ਨਵੀਂ ਦਿੱਲੀ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ ਜੋ ਕਿ 2 ਅਪ੍ਰੈਲ ਤਕ ਜਾਰੀ ਰਹਿਣਗੀਆਂ। ਸੀਬੀਐਸਈ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਦੋ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਵਿਚਕਾਰ ਤਿਆਰੀ ਲਈ ਢੁਕਵਾਂ ਸਮਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰੀਖਿਆਵਾਂ ਦੀ ਡੇਟਸ਼ੀਟ ਤਿਆਰ ਕਰਦੇ ਸਮੇਂ ਮੁਕਾਬਲਾ ਪ੍ਰੀਖਿਆਵਾਂ ਦਾ ਵੀ ਖਾਸ ਧਿਆਨ ਰੱਖਿਆ ਗਿਆ ਹੈ। ਇੱਕ ਪ੍ਰੀਖਿਆ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤਕ ਤੇ ਦੂਜੀ ਪ੍ਰੀਖਿਆ ਸਵੇਰੇ 10:30 ਤੋਂ ਦੁਪਹਿਰ 12:30 ਵਜੇ ਤਕ ਹੋਵੇਗੀ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਮਾਰਚ ਨੂੰ ਖ਼ਤਮ ਹੋਣਗੀਆਂ।



Related Post