March 3, 2024 06:25:09
post

Jasbeer Singh

(Chief Editor)

Latest update

'ਮਾਨ' ਸਰਕਾਰ ਦੇ ਮੰਤਰੀ ਨੂੰ 2 ਸਾਲ ਦੀ ਕੈਦ, ਦੋਸ਼ੀ ਠਹਿਰਾਏ ਜਾਣ ਮਗਰੋਂ ਸੰਸਦ ਤੋਂ ਅਯੋਗ ਕਰਾਰ ਦਿੱਤੇ ਗਏ ਇਹ ਮੰਤਰੀ

post-img

ਨਵੀਂ ਦਿੱਲੀ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਪਰਿਵਾਰਕ ਲੜਾਈ-ਝਗੜੇ ਕਾਰਨ ਅਮਨ ਦੇ ਜੀਜਾ ਨੇ 2008 'ਚ ਉਨ੍ਹਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਅਰੋੜਾ ਦੀ ਆਪਣੇ ਜੀਜਾ ਰਾਜਿੰਦਰ ਦੀਪਾ ਨਾਲ ਲੜਾਈ ਚੱਲ ਰਹੀ ਸੀ। ਜਿਸ ਦੇ ਤਹਿਤ ਸੁਨਾਮ ਦੀ ਜ਼ਿਲ੍ਹਾ ਅਦਾਲਤ ਨੇ ਇਹ ਸਜ਼ਾ ਸੁਣਾਈ ਹੈ। ਦੱਸ ਦੇਈਏ ਕਿ ਅਮਨ ਅਰੋੜਾ ਹੀ ਨਹੀਂ ਕਈ ਅਜਿਹੇ ਭਾਰਤੀ ਸੰਸਦ ਮੈਂਬਰ ਹਨ, ਜੋ ਦੋਸ਼ੀ ਠਹਿਰਾਏ ਜਾਣ ਮਗਰੋਂ ਅਯੋਗ ਠਹਿਰਾਏ ਗਏ ਹਨ। ਜਿਨ੍ਹਾਂ 'ਚ ਤਾਮਿਲਨਾਡੂ ਦੀ ਮੁਖ ਮੰਤਰੀ ਜੈਲਲਿਤਾ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ, ਉੱਤਰ ਪ੍ਰਦੇਸ਼ ਦੇ ਵਿਧਾਇਕ ਆਜ਼ਮ ਖਾਨ, ਲਕਸ਼ਦੀਪ ਦੇ ਸੰਸਦ ਮੈਂਬਰ ਪੀ. ਪੀ. ਮੁਹੰਮਦ ਫੈਜ਼ਲ, ਭਾਜਪਾ ਦੇ ਬਿਹਾਰ ਤੋਂ ਵਿਧਾਇਕ ਅਨਿਲ ਕੁਮਾਰ ਸੈਣੀ, ਭਾਜਪਾ ਦੇ ਉੱਤਰ ਪ੍ਰਦੇਸ਼ ਤੋਂ ਵਿਧਾਇਕ ਵਿਕਰਮ ਸਿੰਘ ਸੈਣੀ, ਹਰਿਆਣਾ ਦੇ ਵਿਧਾਇਕ ਪਰਦੀਪ ਚੌਧਰੀ, ਉੱਤਰ ਪ੍ਰਦੇਸ਼ ਦੇ ਵਿਧਾਇਕ ਕੁਲਦੀਪ ਸਿੰਘ ਸੈਂਗਰ, ਉੱਤਰ ਪ੍ਰਦੇਸ਼ ਤੋਂ ਵਿਧਾਇਕ ਅਬਦੁੱਲਾ ਆਜ਼ਮ ਖਾਨ ਅਤੇ ਬਿਹਾਰ ਤੋਂ ਵਿਧਾਇਕ ਅਨੰਤ ਸਿੰਘ ਦੀ ਮੈਂਬਰਸ਼ਿਪ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਖ਼ਤਮ ਕਰ ਦਿੱਤੀ ਗਈ ਸੀ। ਜਾਣਕਾਰਾਂ ਦੇ ਮੁਤਾਬਕ ਹੁਣ ਅਮਨ ਅਰੋੜਾ ਦੇ ਮਾਮਲੇ ’ਚ ਵੀ ਫੈਸਲੇ ਦੀ ਕਾਪੀ ਆਉਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਇਸ ਮਾਮਲੇ ’ਚ ਕੋਈ ਢੁੱਕਵਾਂ ਫੈਸਲਾ ਲੈ ਸਕਦੇ ਹਨ। ਦੱਸ ਦੇਈਏ ਕਿ ਲੋਕ ਪ੍ਰਤੀਨਿਧਤਾ ਐਕਟ ਦੇ ਅਨੁਸਾਰ ਦੋ ਸਾਲ ਜਾਂ ਇਸ ਤੋਂ ਵੱਧ ਦੀ ਕੈਦ ਦੀ ਸਜ਼ਾ ਵਾਲੇ ਵਿਅਕਤੀ ਨੂੰ ਅਯੋਗ ਠਹਿਰਾਇਆ ਜਾਂਦਾ ਅਤੇ ਸਮਾਂ ਕੱਟਣ ਤੋਂ ਬਾਅਦ ਹੋਰ ਛੇ ਸਾਲਾਂ ਲਈ ਅਯੋਗ ਠਹਿਰਾਇਆ ਜਾਂਦਾ ਹੈ। 

Related Post