March 3, 2024 07:21:02
post

Jasbeer Singh

(Chief Editor)

ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਨੂੰ ਦਿੱਲੀ ਵਿਚ ਕੀਤੇ ਜਾ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਸ਼ਾਮਲ ਹੋਵਾਂਗੇ: ਸੁਖਬ

post-img

ਪਟਿਆਲਾ, 14 ਦਸੰਬਰ ( ਜਸਬੀਰ ਜੱਸੀ): ਸ਼ੋ੍ਰਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਸੁਖਬੀਰ ਸਿੰਘ ਅਬਲੋਵਾਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਪੰਥਕ ਰੋਸ਼ ਪ੍ਰਦਰਸ਼ਨ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਸਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਸ਼ਾਂਤਮਈ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਬੰਦੀ ਸਿੰਘਾਂ ਨੂੰ 27 ਸਾਲਾਂ ਤੋਂ ਵੀ ਜਿਆਦਾ ਸਮੇਂ ਤੋਂ ਜੇਲਾਂ ਵਿਚ ਬੰਦ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜਾਵਾਂ ਪੁਰੀਆਂ ਕਰ ਚੁੱਕੇ ਹਨ ਪਰ ਕੇਂਦਰ ਦੀ ਭਾਜਪਾ ਅਤੇ ਦਿੱਲੀ ਦੀ ਆਪ ਸਰਕਾਰ ਦਾ ਇਸ ਪਾਸੇ ਵੱਲੋਂ ਕੋਈ ਧਿਆਨ ਨਹੀਂ ਹੈ। ਸੁਖਬੀਰ ਸਿੰਘ ਅਬਲੋਵਾਲ ਨੇ ਕਿਹਾ  ਕਿ ਅਸੀਂ ਮੰਗ ਕਰਦੇ ਹਾਂ ਕਿ ਸਜ਼ਾਵਾਂ ਪੁਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਤ ਰਿਹਾਅ ਕੀਤਾ ਜਾਵੇ। ਉਨ੍ਰਾਂ ਕਿਹਾ ਕਿ ਸਮੁੱਚੇ ਦੇਸ਼ ਵਿਚ ਕਾਨੂੰਨ ਸਾਰਿਆਂ ਦੇ ਲਈ ਬਰਾਬਰ ਹੈ ਅਤੇ ਜਦੋਂ ਬੰਦੀ ਸਿੰਘ ਉਸ ਕਾਨੂੰਨ ਮੁਤਾਬਕ ਬਣਦੀ ਸ਼ਜ਼ਾ ਪੁਰੀ ਕਰ ਚੁੱਕੇ ਹਨ ਤਾਂ ਫੇਰ ਉਨ੍ਹਾਂ ਨੂੰ ਕਿਉਂ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਇਹ ਸਿੱਖਾਂ ਨਾਲ ਸਰਾਸਰ ਧੱਕਾ ਹੈ। ਜਿਸ ਨੂੰ ਹੁਣ ਸਿੱਖ ਕੌਮ ਕਦੇ ਵੀ ਸਹਿਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸ਼ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੇਂਦਰ ਸਰਕਾਰ ਨੂੰ ਜਗਾਉਣ ਲਈ ਇੱਕ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿਚ ਸਮੁੱਚੀਆਂ ਧਾਰਮਿਕ ਜਥੇਬੰਦੀਆਂ, ਸੰਤ ਸਮਾਜ, ਟਕਸਾਲਾਂ, ਕਿਸਾਨ ਜਥੇਬੰਦੀਆਂ ਨੂੰ ਰੋਸ਼ ਮਾਰਚ ਵਿਚ ਸਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਕਰਨੈਲ ਸਿੰਘ ਵਿਰਕ ਮੈਨੇਜਰ ਗੁਰਦਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਟਿਆਲਾ, ਬਲਬੀਰ ਸਿੰਘ ਐਮ.ਸੀ ਕੁਰਕਸ਼ੇਤਰ, ਜਸਪਾਲ ਸਿੰਘ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਕੁਰਕਸ਼ੇਤਰ, ਦਿਲਬਾਗ ਸਿੰਘ ਅਤੇ ਦਵਿੰਦਰ ਸਿੰਘ ਵੀ ਹਾਜ਼ਰ ਸਨ।

Related Post