DECEMBER 9, 2022
post

Jasbeer Singh

(Chief Editor)

Latest update

ਆਧਾਰ 2015 ਤੋਂ ਪਹਿਲਾਂ ਦਾ ਬਣਿਆਂ ਹੈ ਤਾਂ ਅਪਡੇਟ ਲਾਜਮੀ ਕਰਵਾਓ : ਏ. ਡੀ. ਸੀ.

post-img

ਆਧਾਰ 2015 ਤੋਂ ਪਹਿਲਾਂ ਦਾ ਬਣਿਆਂ ਹੈ ਤਾਂ ਅਪਡੇਟ ਲਾਜਮੀ ਕਰਵਾਓ : ਏ. ਡੀ. ਸੀ.
-5 ਸਾਲ ਤੱਕ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਤੇ 5 ਤੋਂ 15 ਸਾਲ ਤੱਕ ਦੇ ਬੱਚਿਆਂ ਦੀ ਆਧਾਰ ਅਪਡੇਟ ਲਾਜਮੀ ਕਰਵਾਉਣ 'ਤੇ ਜੋਰ
ਪਟਿਆਲਾ, 24 ਮਈ : 
ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਰਿਵਿਯੂ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ, ਜਿਹੜੇ ਨਾਗਰਿਕਾਂ ਦਾ ਆਧਾਰ ਕਾਰਡ 2015 ਤੋਂ ਪਹਿਲਾਂ ਦਾ ਬਣਿਆ ਹੋਇਆ ਹੈ, ਉਹ ਆਪਣੀ ਆਧਾਰ ਜਾਣਕਾਰੀ ਨੂੰ ਅਪਡੇਟ ਜਰੂਰ ਕਰਨ।
ਜੀਰੋ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਲਾਜਮੀ ਕਰਵਾਏ ਜਾਣ 'ਤੇ ਜੋਰ ਦਿੰਦਿਆਂ ਏ.ਡੀ.ਸੀ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ 5 ਤੋਂ 15 ਸਾਲ ਦੇ ਬੱਚਿਆਂ ਦੇ ਬਾਇਮੀਟ੍ਰਿਕ ਅਪਡੇਟ ਵੀ ਜਰੂਰ ਕਰਵਾਏ ਜਾਣੇ ਯਕੀਨੀ ਬਣਾਏ ਜਾਣ।
ਉਨ੍ਹਾਂ ਕਿਹਾ ਕਿ ਲੋਕ ਨੇੜਲੇ ਸੇਵਾ ਕੇਂਦਰ ਜਾਂ ਆਧਾਰ ਕੇਂਦਰ ਵਿਖੇ ਜਾ ਕੇ ਆਪਣੀ ਪਛਾਣ ਅਤੇ ਘਰ ਦੇ ਪੱਕੇ ਪਤੇ ਦੇ ਸਬੂਤ ਤੇ ਦਸਤਾਵੇਜ ਜਮ੍ਹਾਂ ਕਰਵਾਕੇ ਆਪਣੇ ਆਧਾਰ ਕਾਰਡ ਨੂੰ ਅਪਡੇਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਧਾਰ ਅਪਡੇਟ ਕਰਵਾਉਣ ਲਈ ਇੱਕ ਮੁਹਿੰਮ ਅਰੰਭੀ ਹੈ, ਜਿਸਦਾ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ।
ਏ.ਡੀ.ਸੀ. ਨੇ ਕਿਹਾ ਕਿ ਭਾਵੇਂ ਕਿ ਨਾਗਰਿਕਾਂ ਦੇ ਪਤੇ ਆਦਿ ਵਿੱਚ ਕੋਈ ਤਬਦੀਲੀ ਨਾ ਵੀ ਹੋਈ ਹੋਵੇ ਤਾਂ ਵੀ ਆਧਾਰ ਅਪਡੇਟ ਕਰਵਾਉਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਬਾਇਲ ਨੰਬਰ ਆਧਾਰ ਨਾਲ ਰਜਿਸਟਰਡ ਹੋਇਆ ਹੈ ਤਾਂ ਨਾਗਰਿਕ ਇਹ ਸੇਵਾ ਆਨ-ਲਾਈਨ ਮਾਈ ਆਧਾਰ ਡਾਟ ਯੂਆਈਡੀਆਈ ਡਾਟ ਜੀਓਵੀ ਡਾਟ ਇਨ ਰਾਹੀਂ ਵੀ ਅਪਡੇਟ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਦੋਂ ਆਧਾਰ ਕਾਰਡ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਨਾਗਰਿਕਾਂ ਦੀ ਪਛਾਣ ਦਾ ਇੱਕ ਪੁਖ਼ਤਾ ਸਬੂਤ ਬਣ ਗਿਆ ਹੈ ਤਾਂ ਇਸ ਨੂੰ ਸਮੇਂ ਸਮੇਂ 'ਤੇ ਅਪਡੇਟ ਕਰਨਾ ਵੀ ਲਾਜਮੀ ਹੋ ਗਿਆ ਹੈ।
ਇਸ ਮੀਟਿੰਗ ਦੌਰਾਨ ਯੂਆਈਡੀਆਈ ਦੇ ਡੀਡੀਜੀ ਭਾਵਨਾ ਗਰਗ ਨੇ ਪਟਿਆਲਾ ਜ਼ਿਲ੍ਹੇ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਤਰਾਂ ਆਧਾਰ ਅਪਡੇਟ ਨਾਲ ਗ਼ਲਤ ਤੇ ਫੋਟੋ ਕਾਪੀ ਕੀਤੇ ਆਧਾਰ ਕਾਰਡ ਦੀ ਦੁਰਵਰਤੋਂ ਰੁਕ ਸਕੇਗੀ। ਵੀਡੀਓ ਕਾਨਫਰੰਸ ਮੌਕੇ ਡਾਇਰੈਕਟਰ ਯੂਆਈਡੀਆਈ ਸੰਜੀਵ ਮਹਾਜਨ ਸਮੇਤ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰਵਿੰਦਰ ਕੌਰ ਤੇ ਏ.ਸੀ.ਐਫ.ਏ. ਰਾਕੇਸ਼ ਗਰਗ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Related Post