DECEMBER 9, 2022
post

Jasbeer Singh

(Chief Editor)

Latest update

ਪੁਲਿਸ ਨੇ ਨਸ਼ਿਆਂ ਵਿਰੁੱਧ 3 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ

post-img

 • ਪੁਲਿਸ ਨੇ ਨਸ਼ਿਆਂ ਵਿਰੁੱਧ 3 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ

  54 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਅਲਟੋ ਕਾਰ, 100 ਗ੍ਰਾਮ ਹੈਰੋਇਨ ਸਮੇਤ ਆਰਟਿਕਾ ਕਾਰ, 310 ਨਸ਼ੀਲੀ ਗੋਲੀਆਂ ਕੀਤੀਆਂ ਬਰਾਮਦ

  ਆਬਕਾਰੀ ਐਕਟ ਤਹਿਤ 2 ਮੁਕੱਦਮੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 70 ਲੀਟਰ ਲਾਹਣ ਕੀਤਾ ਬਰਾਮਦ


  ਮਾਨਸਾ, 21 ਫਰਵਰੀ 2023 : ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ ਸ਼ਹਿਨਸ਼ੀਲਤਾ ਦੀ ਨੀਤੀ ਅਪਣਾਈ ਹੈ l ਜਿਸਦੇ ਤਹਿਤ ਕਾਰਵਾਈ ਕਰਦੇ ਹੋਏ  ਸੀ.ਆਈ.ਏ ਸਟਾਫ ਮਾਨਸਾ ਦੇ ਥਾਣੇਦਾਰ ਲੱਖਾ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਅਮਰੀਕ ਸਿੰਘ ਪੁੱਤਰ ਬਚਨ ਸਿੰਘ ਵਾਸੀ ਮੀਰਆਣਾ ਜਿਲ੍ਹਾ ਫਤਿਆਬਾਦ (ਹਰਿਆਣਾ),ਮਨਜੀਤ ਕੌਰ ਉਰਫ ਮਾਣੀ ਪਤਨੀ ਦਲਜੀਤ ਸਿੰਘ ਵਾਸੀ ਲੋਹਗੜ੍ਹ ਨੂੰ ਸਮੇਤ ਆਰਟਿਕਾ ਕਾਰ ਨੰਬਰੀ  HR29 AE 1235 ਦੇ ਕਾਬੂ ਕਰਕੇ 100 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਨੰਬਰ 24 ਮਿਤੀ 20-3-23 ਅ/ਧ 21ਬੀ/25/61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।

  ਥਾਣਾ ਸਰਦੂਲਗੜ੍ਹ ਦੇ ਸ:ਥ: ਹਰਦੇਵ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਲੀਲਾ ਸਿੰਘ ਉਰਫ ਕੌਚ ਪੁੱਤਰ ਕਾਲਾ ਰਾਮ ਵਾਸੀ ਝੰਡਾਂ ਕਲ੍ਹਾਂ ਨੂੰ ਸਮੇਤ ਅਲਟੋ ਕਾਰ ਨੰਬਰੀ HR10L5855 ਦੇ ਕਾਬੂ ਕਰਕੇ 54 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਨੰਬਰ 25 ਮਿਤੀ 20-3-23 ਅ/ਧ 15 ਸੀ/25/61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।

  ਥਾਣਾ ਝੁਨੀਰ ਦੇ ਥਾਣੇਦਾਰ ਗੰਗਾ ਰਾਮ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਕੁਲਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਦਸੌਂਦੀਆ ਨੂੰ ਕਾਬੂ ਕਰਕੇ 310 ਨਸ਼ੀਲੀ ਗੋਲੀਆਂ ਬਰਾਮਦ ਹੋਣ ਤੇ ਥਾਣਾ ਝੁਨੀਰ ਵਿਖੇ ਮੁਕੱਦਮਾ ਨੰਬਰ 14 ਮਿਤੀ 20-3-23 ਅ/ਧ 22ਬੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।

  ਥਾਣਾ ਸਿਟੀ ਬੁਢਲਾਡਾ ਦੇ ਸ:ਥ: ਜਗਦੇਵ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਬਿੱਲੂ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਹੋਣ ਪਰ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਨੰਬਰ 23 ਮਿਤੀ 20-3-23 ਅ/ਧ 61 ਆਬਕਾਰੀ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਇਸੇ ਤਰ੍ਹਾਂ ਹੀ ਥਾਣਾ ਸਦਰ ਮਾਨਸਾ ਦੇ ਸ:ਥ ਤਰਸੇਮ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਅੰਗਰੇਜ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਨੰਗਲ ਖੁਰਦ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਹੋਣ ਪਰ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਨੰਬਰ 31 ਮਿਤੀ 20-3-23 ਅ/ਧ 61 ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।

  ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

Related Post