March 3, 2024 06:19:49
post

Jasbeer Singh

(Chief Editor)

Latest update

ਪੰਜਾਬ 'ਚ ਦਰਦਨਾਕ ਹਾਦਸਾ : 4 ਪੁਲਸ ਮੁਲਾਜ਼ਮਾਂ ਦੀ ਮੌਤ, ਮੁਸ਼ਕਲ ਨਾਲ ਬੱਸ 'ਚੋਂ ਕੱਢਿਆ ਬਾਹਰ

post-img

ਹੁਸ਼ਿਆਰਪੁਰ : ਇੱਥੇ ਅੱਜ ਸਵੇਰੇ ਕਰੀਬ ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ ਐਮਾ ਮਾਂਗਟ ਨੇੜੇ ਪੰਜਾਬ ਪੁਲਸ ਦੀ ਬੱਸ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਦੌਰਾਨ 4 ਪੁਲਸ ਮੁਲਾਜ਼ਮਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਦੇ ਚੱਲਦਿਆਂ ਇਹ ਵੱਡਾ ਹਾਦਸਾ ਵਾਪਰਿਆ ਹੈ।  ਇਨ੍ਹਾਂ 'ਚੋਂ 2 ਜਵਾਨ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਹਨ। ਇਕ ਬੱਸ ਦਾ ਚਾਲਕ ਗੁਰਪ੍ਰੀਤ ਸਿੰਘ ਗੋਪੀ ਪਿੰਡ ਅਮੀਪੁਰ ਦਾ ਵਾਸੀ ਸੀ ਅਤੇ ਦੂਜੀ ਮਹਿਲਾ ਕਾਂਸਟੇਬਲ ਸ਼ਾਲੂ ਰਾਣਾ ਪਿੰਡ ਬਾਬੋਵਾਲ ਦੀ ਰਹਿਣ ਵਾਲੀ ਸੀ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੀ ਬੱਸ ਜਲੰਧਰ ਦੇ ਪੀ. ਏ. ਪੀ. ਤੋਂ ਗੁਰਦਾਸਪੁਰ ਜਾ ਰਹੀ ਸੀ। ਮੁਕੇਰੀਆਂ 'ਚ ਸੰਘਣੀ ਧੁੰਦ ਕਾਰਨ ਪੰਜਾਬ ਪੁਲਸ ਦੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਦੌਰਾਨ 4 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਕਈ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਮੁਲਾਜ਼ਮਾਂ ਨੂੰ ਬੱਸ ਅੰਦਰੋਂ ਕੱਢਿਆ ਅਤੇ ਜ਼ਖਮੀ ਮੁਲਾਜ਼ਮਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

Related Post