DECEMBER 9, 2022
post

Jasbeer Singh

(Chief Editor)

Latest update

ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲਣ ਦੀ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

post-img

ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲਣ ਦੀ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਪਰਾਲੀ ਵਰਤਣ ਵਾਲੇ ਉਦਯੋਗਪਤੀਆਂ ਤੇ ਰਿਫਾਇੰਡ ਨੈਚੂਰਲ ਗੈਸ ਪਲਾਟ ਆਦਿ ਦੇ ਨਿਰਮਾਤਾਵਾਂ ਨਾ ਚਰਚਾ
- -
ਜ਼ਿਲ੍ਹੇ 'ਚ ਕਰੀਬ 5819 ਸੀ.ਆਰ.ਐਮ. ਅਧੀਨ ਮਸ਼ੀਨਰੀ ਉਪਲਬਧ,ਮਸ਼ੀਨਾ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ : ਸੰਯਮ ਅਗਰਵਾਲ

ਮਾਲੇਰਕੋਟਲਾ 06 ਮਾਰਚ  :(ਜੀਵਨ ਸਿੰਘ)

                  ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਦੀ ਅਗਵਾਈ ਹੇਠ ਸਾਉਣੀ ਸੀਜ਼ਨ 2023-24 ਦੌਰਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਅਗਾਊਂ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਖ਼ਾਸ ਕਰਕੇ ਖੇਤੀਬਾੜੀ ਵਿਭਾਗਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਾਲ ਰਾਜ ਸਰਕਾਰ ਦੁਆਰਾ ਦਿੱਤੇ ਗਏ ਸਾਉਣੀ 2023-24 ਦੇ ਐਕਸ਼ਨ ਪਲਾਨ ਅਨੁਸਾਰ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ

               ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਵੱਖ-ਵੱਖ ਢੰਗ ਤਰੀਕਿਆਂ ਨਾ ਸੰਭਾਲਣ ਅਤੇ ਜ਼ਿਲ੍ਹੇ ਵਿੱਚ ਉਪਲਬਧ ਸੀ.ਆਰ.ਐਮਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਰਣਨੀਤੀ ਉਲੀਕਣ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ   ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਕੁਲ 5819 ਮਸ਼ੀਨਰੀ ਉਪਲਬਧ ਹੈ । ਜਿਸ ਵਿੱਚੋਂ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮਾਲੇਰਕੋਟਲਾ ਦਫ਼ਤਰ ਵੱਲੋਂ ਮੈਨੇਜਮੈਂਟ ਆਫ਼ ਕਰਾਪ ਰੈਜੀਡਿਊ ਸਕੀਮ ਤਹਿਤ 1153 ਆਧੁਨਿਕ ਖੇਤੀਬਾੜੀ ਸੰਦ ਮੁਹੱਈਆ ਕਰਵਾਏ

ਜਾ ਚੁੱਕੇ ਹਨ । ਇਸ ਵਿੱਚੋਂ ਨਿੱਜੀ ਕਿਸਾਨਾਂ ਨੂੰ 882, ਸਹਿਕਾਰੀ ਸਭਾਵਾਂ ਨੂੰ 176, ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨ 86 ਅਤੇ ਪੰਚਾਇਤਾਂ ਨੂੰ 09 ਆਧੁਨਿਕ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਗਏ ਹਨ । ਉਨ੍ਹਾਂ ਹੋਰ ਕਿਹਾ ਕਿ

Related Post