March 3, 2024 08:14:03
post

Jasbeer Singh

(Chief Editor)

Latest update

ਕੈਨੇਡਾ 'ਚ ਕਸੂਤੇ ਫਸੇ ਪੰਜਾਬ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, Airport 'ਤੇ ਹੀ ਰੋਕਿਆ

post-img

ਚੰਡੀਗੜ੍ਹ/ਕੈਨੇਡਾ : ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਦੇ ਟੋਰਾਂਟੋ ਏਅਰਪੋਰਟ 'ਤੇ ਰੋਕੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੋਆ ਕੋਲੋਂ ਏਅਰਪੋਰਟ 'ਤੇ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਾਵਾ ਵੀ ਮੌਜੂਦ ਸਨ। ਰੂਪਨਗਰ ਦੇ ਐੱਸ. ਐੱਸ. ਪੀ. ਵਲੋਂ ਚਿੱਠੀ ਭੇਜਣ ਤੋਂ ਬਾਅਦ ਉਨ੍ਹਾਂ ਨੂੰ ਕੈਨੇਡਾ 'ਚ ਐਂਟਰੀ ਦੀ ਇਜਾਜ਼ਤ ਦਿੱਤੀ ਗਈ। ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੂੰ ਸ਼ਿਕਾਇਤ ਮਿਲੀ ਸੀ ਕਿ ਸੰਦੋਆ 'ਤੇ ਐੱਫ. ਆਈ. ਆਰ. ਦਰਜ ਹੈ। ਇਸ ਕਾਰਨ ਉਨ੍ਹਾਂ ਨੂੰ ਏਅਰਪੋਰਟ 'ਤੇ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਰੂਪਨਗਰ ਦੇ ਐੱਸ. ਐੱਸ. ਪੀ. ਵਲੋਂ ਕਲੀਨ ਚਿੱਟ ਮਿਲਣ ਮਗਰੋਂ ਸੰਦੋਆ ਨੂੰ ਜਾਣ ਦਿੱਤਾ ਗਿਆ।

Related Post