July 27, 2024 12:17:18
post

Jasbeer Singh

(Chief Editor)

Latest update

CM ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਦਿੱਤਾ ਵੱਡਾ ਤੋਹਫ਼ਾ

post-img

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਤੇ ਭਗਵੰਤ ਮਾਨ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵਲੋਂ ਮੁਲਾਜ਼ਮਾਂ ਦੇ ਡੀ. ਏ. ਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀ. ਏ. ਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਡੀ. ਏ. 34 ਤੋਂ 38 ਫ਼ੀਸਦੀ ਹੋ ਗਿਆ ਹੈ, ਜੋ ਕਿ 1 ਦਸੰਬਰ, 2023 ਤੋਂ ਲਾਗੂ ਹੋਵੇਗਾ। ਮਤਲਬ ਕਿ ਜਨਵਰੀ ਦੀ ਤਨਖ਼ਾਹ ਦੇ ਨਾਲ ਮੁਲਾਜ਼ਮਾਂ ਨੂੰ ਇਕ ਮਹੀਨੇ ਦਾ ਏਰੀਅਰ ਵੀ ਮਿਲੇਗਾ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਖ਼ੁਸ਼ਖ਼ਬਰੀ ਸਾਂਝੀ ਕੀਤੀ ਗਈ ਸੀ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣ ਜਾ ਰਹੇ ਹਨ। ਡੀ. ਏ. ਚ 4 ਫ਼ੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ, ਜੋ ਕਿ 1 ਦਸੰਬਰ, 2023 ਤੋਂ ਲਾਗੂ ਮੰਨਿਆ ਜਾਵੇਗਾ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

Related Post