March 3, 2024 08:29:13
post

Jasbeer Singh

(Chief Editor)

Latest update

ਜਾਬ ਦੇ ਦੌਰੇ 'ਤੇ ਆਉਣਗੇ CM ਅਰਵਿੰਦ ਕੇਜਰੀਵਾਲ

post-img

ਹੁਸ਼ਿਆਰਪੁਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ 20 ਦਸੰਬਰ ਨੂੰ ਹੁਸ਼ਿਆਰਪੁਰ ਤੋਂ ਮਹਿਜ਼ 10 ਕਿਲੋਮੀਟਰ ਦੂਰ ਪਿੰਡ ਮਹਿਲਾਂਵਾਲੀ ਦੇ ਨੇੜੇ ਆਨੰਦਗੜ੍ਹ ਵਿਖੇ ਧੰਮ-ਧਜਾ ਵਿਪਾਸਨਾ ਯੋਗਾ ਸੈਂਟਰ ਵਿਖੇ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿਪਾਸਨਾ ਦਾ ਸਮਾਂ ਸ਼ਾਮ 8 ਵਜੇ ਦੇ ਕਰੀਬ ਸ਼ੁਰੂ ਹੋਵੇਗਾ ਅਤੇ ਬਕਾਇਦਾ ਤੌਰ ‘ਤੇ ਸਾਰੇ ਪ੍ਰਬੰਧ ਕਰ ਲਾਏ ਹਨ ਅਤੇ ਸ਼ਹਿਰ ਦੇ ਨਜ਼ਦੀਕ ਹੀ ਹੈਲੀਪੈਡ ਬਣਾਇਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਵਿਚ ਦੱਸ ਦਿਨ ਰੁਕਣਗੇ। ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਪੁੱਛਗਿੱਛ ਲਈ ਈ. ਡੀ. ਵੱਲੋਂ ਭੇਜੇ ਗਏ ਦੂਜੇ ਸੰਮਨ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਦਸੰਬਰ ਨੂੰ ਪੇਸ਼ ਨਹੀਂ ਹੋਣਗੇ। ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਉਹ 10 ਦਿਨਾਂ ਲਈ ਵਿਪਾਸਨਾ ਲਈ ਦਿੱਲੀ ਤੋਂ ਰਵਾਨਾ ਹੋ ਗਏ ਹਨ। ਸੋਮਵਾਰ ਨੂੰ ਈ. ਡੀ. ਨੇ ਦਿੱਲੀ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਦਸੰਬਰ ਨੂੰ ਪੁੱਛਗਿੱਛ ਲਈ ਦੋਬਾਰਾ ਤਲਬ ਕੀਤਾ ਸੀ। ਇਸ ਤੋਂ ਪਹਿਲਾਂ ਸੀ. ਬੀ. ਆਈ. ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਹ ਪੁੱਛਗਿੱਛ ਇਸ ਸਾਲ ਅਪ੍ਰੈਲ ਮਹੀਨੇ 'ਚ ਹੋਈ ਸੀ। ਇਸ ਤੋਂ ਬਾਅਦ ਈ. ਡੀ. ਨੇ ਪਹਿਲੀ ਵਾਰ ਨੋਟਿਸ ਜਾਰੀ ਕਰਕੇ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। 

Related Post