DECEMBER 9, 2022
post

Jasbeer Singh

(Chief Editor)

Latest update

ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਸਵੈ-ਰੋਜ਼ਗਾਰ ਅਤੇ ਰੋਜ਼ਗਾਰ ਮੇਲਾ 17 ਮਾਰਚ ਨੂੰ : ਸੰਯਮ ਅਗਰਵਾਲ

post-img

* ਰੋਜ਼ਗਾਰ ਮੇਲੇ ਵਿੱਚ  ਕਰੀਬ 14 ਵੱਖ-ਵੱਖ ਉੱਘੀਆਂ ਕੰਪਨੀਆਂ ਵਲੋਂ 750 ਦੇ ਕਰੀਬ ਨੌਜਵਾਨਾਂ ਦੀ ਭਰਤੀ ਦੀ ਪ੍ਰਕ੍ਰਿਆ ਉਲੀਕੀ ਜਾਵੇਗੀ

*ਰੋਜ਼ਗਾਰ ਮੇਲੇ ਚ ਮੱਛੀ ਪਾਲਣ , ਪਸ਼ੂ ਪਾਲਣ , ਡੇਅਰੀ , ਜ਼ਿਲ੍ਹਾ ਉਦਯੋਗ ਕੇਂਦਰ, ਲੀਡ ਬੈਂਕ ਮੈਨੇਜਰ, ਐਸ.ਸੀ . ਕਾਰਪੋਰੇਸ਼ਨ ਆਦਿ ਵਲੋਂ ਸਵੈ-ਰੋਜ਼ਗਾਰ ਸ਼ੁਰੂ ਕਰਨ ਸਬੰਧੀ ਕੀਤੇ ਜਾਣਗੇ ਜਾਗਰੂਕ ਨੌਜਵਾਨ

ਮਲੇਰਕੋਟਲਾ 07 ਮਾਰਚ  :(ਜੀਵਨ ਸਿੰਘ)

             ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ `ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ  ਪੱਧਰ ਤੇ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਮਿਤੀ 17 ਮਾਰਚ 2023  ਦਿਨ  ਸ਼ੁੱਕਰਵਾਰ ਨੂੰ ਸਵੈ-ਰੋਜ਼ਗਾਰ ਅਤੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦਿੱਤੀ । ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 02 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ  ਕਰੀਬ 14 ਵੱਖ-ਵੱਖ ਉੱਘੀਆਂ ਕੰਪਨੀਆਂ ਵਲੋਂ 750 ਦੇ ਕਰੀਬ ਨੌਜਵਾਨਾਂ ਦੀ ਭਰਤੀ ਦੀ ਪ੍ਰਕ੍ਰਿਆ ਉਲੀਕੀ ਜਾਵੇਗੀ ਅਤੇ ਮੌਕੇ ਤੇ ਹੀ ਚੋਣ ਪੱਤਰ ਦਿੱਤੇ ਜਾਣਗੇ।  ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ ਵੱਧ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 12 ਵੀਆਈ.ਟੀ.ਆਈਡਿਪਲੋਮਾ ਹੋਲਡਰਗ੍ਰੈਜੂਏਸ਼ਨ (ਹੋਟਲ ਪ੍ਰਬੰਧਨ ਅਤੇ ਹੋਰਪੋਸਟ ਗ੍ਰੈਜੂਏਸ਼ਨ (ਐਮ.ਬੀ.ਅਤੇ ਹੋਰਪਾਸ ਕੀਤਾ ਹੋਵੇ ਭਾਗ ਲੈ ਸਕਦੇ ਹਨ

      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਸਵੈ ਰੋਜ਼ਗਾਰ ਲੋਨ ਮੇਲਾ ਵਿਖੇ ਵੱਖ ਵੱਖ ਵਿਭਾਗਾਂ ਅਤੇ ਬੈਂਕਾਂ  ਵਲੋਂ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ । ਉਨ੍ਹਾਂ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਇਸ ਮੇਲੇ ਦਾ ਵੱਧ ਤੋਂ ਵਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਰੋਜ਼ਗਾਰ ਮੇਲੇ ਦੌਰਾਨ ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਲੀਡ ਬੈਂਕ ਮੈਨੇਜਰ, ਜ਼ਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ ਆਦਿ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਆਪੋ-ਆਪਣੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਵੈ-ਰੋਜ਼ਗਾਰ ਸ਼ੁਰੂ ਕਰਨ ਬਾਰੇ  ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇਗਾ । ਨੌਜਵਾਨਾਂ ਨੂੰ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਦਿੱਤੇ ਜਾਣ ਵਾਲੇ ਬੈਂਕ ਲੋਨ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ।  ਇਸ ਮੇਲੇ ਵਿੱਚ ਨਵੇਂ ਲੋਨ ਲੈਣ ਲਈ ਅਪਲਾਈ ਕੀਤਾ ਜਾ ਸਕਦਾ ਹੈ। ਜਿਹੜੇ ਪ੍ਰਾਰਥੀਆਂ ਦੇ ਲੋਨ ਸੈਕਸ਼ਨ ਹੋਣਗੇ ਉਨ੍ਹਾਂ ਨੂੰ  ਵਿਭਾਗੀ ਨਿਯਮਾਂ ਅਨੁਸਾਰ ਉੱਥੇ ਹੀ ਲੋਨ ਪ੍ਰਵਾਨਗੀ ਪੱਤਰ ਦਿੱਤੇ ਜਾਣਗੇ ।

      ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਲ ਮਾਰਕਿਟ ਪੱਧਰ ਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕਿਆਂ ਦੀ ਤਲਾਸ਼ ਕਰਨ ਤਾਂ ਜੋ ਨੌਜਵਾਨਾਂ ਨੂੰ ਆਪਣੇ ਸ਼ਹਿਰ ਵਿੱਚ ਹੀ ਰੋਜ਼ਗਾਰ ਮਿਲ ਸਕੇ । ਉਨ੍ਹਾਂ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਈ.ਐਮ.ਏ ਅਤੇ ਲੈਬਾਰਟਰੀਆਂ ਦੇ ਨੁਮਾਇੰਦਿਆਂ ਨਾਲ ਸੰਪਰਕ ਸ਼ਾਦ ਕੇ ਨਿੱਜੀ ਹਸਪਤਾਲਾਂ,ਸਿਹਤ ਕੇਂਦਰਾਂ,ਲੈਬਾਰਟਰੀਆਂ , ਦਵਾਈਆਂ ਦੀ ਦੁਕਾਨਾਂ, ਮੈਡੀਕਲ ਫ਼ਰਮਾਂ ਆਦਿ ਨੌਕਰੀਆਂ ਦੇ ਮੌਕਿਆਂ ਦੀ ਤਲਾਸ਼ ਕਰਨ ਤਾਂ ਜੋ ਸਿਹਤ ਖੇਤਰ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਈਆਂ ਜਾ ਸਕੇ ।

ਜ਼ਿਲ੍ਹਾ ਰੋਜ਼ਗਾਰ ਉਤਪਤੀਹੁਨਰ ਵਿਕਾ ਅਤੇ ਸਿਖਲਾਈ ਅਫ਼ਸਰ ਸ਼੍ਰੀ ਰਵਿੰਦਰਪਾਲ ਸਿੰਘ ਚਹਿਲ ਨੇ ਉਮੀਦਵਾਰ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਇਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (2 ਫ਼ੋਟੋ ਕਾਪੀਆਂਲੈ ਕੇ  ਆਉਣ । ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਵਿਦਿਆਰਥੀਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਮਾਲੇਰਕੋਟਲਾ ਵਿਖੇ ਆਪਣਾ ਨਾਮ ਰਜਿਸਟਰ ਕਰਵਾਉਣਾ ਚਾਹੁੰਦੇ ਹਨ ਤਾਂ ਵਿੱਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟਆਧਾਰ ਕਾਰਡਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫ਼ੋਟੋ ਕਾਪੀਆਂ ਨਾਲ ਲੈ ਕੇ ਪਹੁੰਚ ਕਰਨ।  ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਇਸ  ਰੋਜ਼ਗਾਰ ਮੇਲੇ ਵਿੱਚ ਭਾਗ ਲੈਣਾ ਚਾਹੁੰਦੇ ਹਨ ਉਹ https://tinyurl.com/jbfsgr ਗੂਗਲ ਲਿੰਕ ਤੇ ਆਪਣਾ ਨਾਮ ਰਜਿਸਟਰ ਕਰਵਾਉਣਾ । ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰ: 78890-01416 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ

Related Post