DECEMBER 9, 2022
post

Jasbeer Singh

(Chief Editor)

Latest update

17 ਮਾਰਚ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲਾ ਰੋਜ਼ਗਾਰ ਮੇਲਾ ਮੁਲਤਵੀ - ਜ਼ਿਲ੍ਹਾ ਰੋਜ਼ਗਾਰ ਅਫ਼ਸਰ

post-img


ਮਾਲੇਰਕੋਟਲਾ 13 ਮਾਰਚ :(ਜੀਵਨ ਸਿੰਘ)

                 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 17 ਮਾਰਚ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਲੇਰਕੋਟਲਾ ਵੱਲੋਂ ਆਯੋਜਿਤ ਕੀਤੇ ਜਾਣ ਵਾਲਾ ਰੋਜ਼ਗਾਰ ਮੇਲਾ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਪਾਲ ਨੇ ਦਿੱਤੀ ।

              ਉਨ੍ਹਾਂ ਦੱਸਿਆ ਕਿ ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਤੋਂ ਪ੍ਰਾਪਤ ਹਦਾਇਤਾਂ ਤੇ ਇਹ ਰੋਜ਼ਗਾਰ ਮੇਲਾ ਮੁਲਤਵੀ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਨਵੀਂਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

Related Post