DECEMBER 9, 2022
post

Jasbeer Singh

(Chief Editor)

World

ਦੇਖੋ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮਹਿਲਨੁਮਾ ਕੋਠੀ ਦੀ ਵਿਜੀਲੈਂਸ ਵਲੋਂ ਕੀਤੀ ਪੈਮਾਇਸ਼ ਦੀਆਂ Exclusive ਤਸਵੀਰਾ

post-img

ਹੁਸ਼ਿਆਰਪੁਰ, 15 ਫਰਵਰੀ 2023- ਵਿਵਾਦਾਂ ਵਿਚ ਘਿਰੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮਹਿਲਨੁਮਾ ਕੋਠੀ ਦੀ ਵਿਜੀਲੈਂਸ ਵੱਲੋਂ ਪੈਮਾਇਸ਼ ਕੀਤੀ ਜਾ ਰਹੀ ਹੈ। ਸੁੰਦਰ ਸ਼ਾਮ ਅਰੋੜਾ ਦੀ ਮਹਿਲਨੁਮਾ ਕੋਠੀ ਦੀਆਂ ਕੁੱਝ Exclusive ਤਸਵੀਰਾਂ ਬਾਬੂਸ਼ਾਹੀ ਕੋਲ ਮੌਜੂਦ ਹਨ। 

ਦੱਸ ਦਈਏ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ ਊਨਾ ਰੋਡ ’ਤੇ ਸਥਿਤ ਸੁੰਦਰ ਸ਼ਾਮ ਅਰੋੜਾ ਦੀ ਇਸ ਮਹਿਲਨੁਮਾ ਕੋਠੀ ਦੀ ਉਸਾਰੀ ਸਮੇਂ ਵੀ ਵਿਰੋਧੀਆਂ ਵੱਲੋਂ ਤੰਜ ਕੱਸੇ ਜਾਂਦੇ ਰਹੇ ਹਨ, ਲੇਕਿਨ ਜਿਸ ਸਮੇਂ ਕੋਠੀ ਦਾ ਨਿਰਮਾਣ ਹੋ ਰਿਹਾ ਸੀ ਤਦ ਸੁੰਦਰ ਸ਼ਾਮ ਅਰੋੜਾ ਸੂਬੇ ਦੇ ਉਦਯੋਗ ਮੰਤਰੀ ਸਨ ਅਤੇ ਇਸੇ ਕਾਰਨ ਵਿਰੋਧੀਆਂ ਵੱਲੋਂ ਉਠਾਏ ਜਾਣ ਵਾਲੇ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਕੋਈ ਤਵੱਜੋ ਨਹੀਂ ਮਿਲੀ।

ਪਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਹੋਰਾਂ ਕਾਂਗਰਸੀ ਆਗੂਆਂ ਦੀ ਤਰ੍ਹਾਂ ਅਰੋੜਾ ਦੀਆਂ ਮੁਸ਼ਕਿਲਾਂ ਵੀ ਵੱਧ ਗਈਆਂ ਹਨ। ਜਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਕੁਝ ਸਮਾਂ ਪਹਿਲਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ ਅਤੇ ਅਕਤੂਬਰ 2022 ਵਿੱਚ ਉਨ੍ਹਾਂ ਨੂੰ ਵਿਜੀਲੈਂਸ ਨੇ ਤਦ ਗਿ੍ਰਫਤਾਰ ਕਰ ਲਿਆ ਸੀ, ਜਦੋਂ ਉਹ ਵਿਭਾਗ ਦੇ ਇੱਕ ਵੱਡੇ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਪੁੱਜੇ ਸਨ।

Related Post