DECEMBER 9, 2022
post

Jasbeer Singh

(Chief Editor)

Latest update

ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ, ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਵਾਪਸ

post-img

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਫਿਰ ਛੁੱਟੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਰਾਹ ਪੱਧਰਾ ਕਰਦਿਆਂ ਕਾਰਜਕਾਲ ਦੀ ਮਿਆਦ ਵਿੱਚ ਵਾਧੇ ਦਾ ਫੈਸਲਾ ਵਾਪਸ ਲੈ ਲਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਦੀ ਮਿਆਦ ਪਿਛਲੀ ਕਾਂਗਰਸ ਸਰਕਾਰ ਨੇ ਵਧਾਈ ਸੀ।

.

.

.


ਦੱਸ ਦਈਏ ਕਿ ਹਾਲ ਹੀ 'ਚ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court)  ਤੋਂ ਇੱਕ ਵੱਡੀ ਰਾਹਤ ਮਿਲੀ ਸੀ। ਹਾਈਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਮਨੀਸ਼ਾ ਗੁਲਾਟੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਬਣੀ ਰਹੇਗੀ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ 6 ਮਹੀਨੇ ਪਹਿਲਾਂ ਉਨ੍ਹਾਂ ਦੀ ਸੇਵਾਕਾਲ ਖ਼ਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।

ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ 2020 ਵਿੱਚ ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਵਧਾ ਦਿੱਤਾ ਗਿਆ ਸੀ। ਇਸਦੇ ਨਾਲ ਹੀ 20 ਫਰਵਰੀ 2022 ਨੂੰ ਉਹ ਵੀ ਭਾਜਪਾ 'ਚ ਸ਼ਾਮਲ ਹੋ ਗਈ ਸੀ ਅਤੇ ਇਸ ਤੋਂ ਬਾਵਜੂਦ ਉਹ ਆਪਣੇ ਅਹੁਦੇ 'ਤੇ ਬਣੀ ਰਹੀ।


Related Post