DECEMBER 9, 2022
post

Jasbeer Singh

(Chief Editor)

Latest update

ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀ ਦਾ ਹੋਇਆ ਕਤਲ

post-img

ਜਸਬੀਰ ਸਿੰਘ ਜੱਸੀ (ਪਟਿਆਲਾ, 27 ਫਰਵਰੀ): ਪੰਜਾਬ ’ਚ  ਲਗਾਤਾਰ ਲੁੱਟਖੋਹ ਅਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਪੰਜਾਬ ਦੀ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਇਸੇ ਤਰ੍ਹਾਂ ਦਾ ਮਾਮਲਾ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 

ਮਿਲੀ ਜਾਣਕਾਰੀ ਮੁਤਾਬਿਕ ਕੈਂਪਸ ਵਿਚ ਸਥਿਤ ਇੰਜੀਨੀਅਰਿੰਗ ਵਿਭਾਗ ਕੋਲ ਹੋਏ ਝਗੜੇ ਵਿਚ ਵਿਦਿਆਰਥੀ ਨਵਜੋਤ ਸਿੰਘ ਵਾਸੀ ਪਿੰਡ ਸੰਗਤਪੁਰਾ ਦੇ ਪੇਟ ਵਿਚ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਜਿਸ ਕਾਰਨ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਯੂਨੀਵਰਸਿਟੀ ਚ ਬਾਹਰ ਤੋਂ ਆਏ ਨੌਜਵਾਨਾਂ ਵੱਲੋਂ ਦਿੱਤਾ ਗਿਆ। 

ਵਾਰਦਾਤ ਤੋਂ ਬਾਅਦ ਯੂਨੀਵਰਸਿਟੀ ਵਿਚ ਬਾਹਰੋਂ ਆਏ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ਅਤੇ ਜ਼ਖਮੀ ਵਿਦਿਆਰਥੀ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ।

ਮੌਕੇ ‘ਤੇ ਮੌਜੂਦ ਵਿਦਿਆਰਥੀਆਂ ਨੇ ਦੱਸਿਆ ਕਿ ਕਰੀਬ ਸਾਡੇ 12 ਵਜੇ ਕੁਝ ਨੌਜਵਾਨ ਵਿਭਾਗ ਦੇ ਬਾਹਰ ਆਏ ਤੇ ਦੋ ਧਿਰਾਂ ਵਿਚ ਖਿੱਚਧੂਹ ਸ਼ੁਰੂ ਹੋ ਗਈ। ਇਸੇ ਦੌਰਾਨ ਹੀ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀ ਨਵਜੋਤ ਸਿੰਘ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਹੋਇਆ ਹੈ। 

ਫਿਲਹਾਲ ਇਸ ਘਟਨਾ ਤੋਂ ਬਾਅਦ ਜਿੱਥੇ ਯੂਨੀਵਰਸਿਟੀ ਵਿਚ ਮਾਹੌਲ ਤਣਾਅਪੂਰਨ ਹੋ ਗਿਆ ਹੈ, ਉੱਥੇ ਹੀ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜੇ ਹੋਣ ਲੱਗੇ ਹਨ

Related Post