March 3, 2024 16:25:25
post

Jasbeer Singh

(Chief Editor)

Latest update

ਸਿੱਧੂ ਮੂਸੇ ਵਾਲਾ ਦੇ ਕਾਤਲਾਂ ਦੇ ਘਰ ਪਹੁੰਚੀ NIA, ਪਰਿਵਾਰਾਂ ਤੋਂ ਕੀਤੀ ਪੁੱਛਗਿੱਛ

post-img

ਸੋਨੀਪਤ – ਸੋਨੀਪਤ ’ਚ NIA ਨੇ ਇਕ ਵਾਰ ਮੁੜ ਦਸਤਕ ਦਿੱਤੀ ਹੈ। NIA ਅਪਰਾਧ ਨੂੰ ਰੋਕਣ ਲਈ ਗੈਂਗਸਟਰਾਂ ਤੇ ਉਨ੍ਹਾਂ ਦੇ ਸਰਗਣਿਆਂ ’ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ NIA ਅਧਿਕਾਰੀਆਂ ਨੇ ਸਿੱਧੂ ਮੂਸੇ ਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਤੇ ਪ੍ਰਿਯਵਰਤ ਫੌਜੀ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ। ਦੱਸ ਦੇਈਏ ਕਿ ਅੰਕਿਤ ਸੇਰਸਾ ਸੋਨੀਪਤ ਦੇ ਪਿੰਡ ਸੇਰਸਾ ਦਾ ਰਹਿਣ ਵਾਲਾ ਹੈ, ਜਦਕਿ ਪ੍ਰਿਅਵਰਤ ਫੌਜੀ ਗੜ੍ਹੀ ਸਿਸਾਨਾ ਪਿੰਡ ਦਾ ਰਹਿਣ ਵਾਲਾ ਹੈ।

NIA ਅਧਿਕਾਰੀਆਂ ਨੇ ਸਥਾਨਕ ਪੁਲਸ ਨਾਲ ਮਿਲ ਕੇ ਦੋਵਾਂ ਗੈਂਗਸਟਰਾਂ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ ਤੇ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲਈ। ਅਧਿਕਾਰੀਆਂ ਨੇ ਸਵੇਰੇ 5 ਵਜੇ ਤੋਂ 7 ਵਜੇ ਤੱਕ ਦੋਵਾਂ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ। ਦੱਸ ਦੇਈਏ ਕਿ NIA ਵਲੋਂ ਅੱਜ ਪੰਜਾਬ, ਹਰਿਆਣਾ ਤੇ ਦਿੱਲੀ ਦੀਆਂ 32 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। NIA ਨੇ 6 ਜਨਵਰੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ 4 ਜਾਇਦਾਦਾਂ ਵੀ ਕੁਰਕ ਕੀਤੀਆਂ ਸਨ।

Related Post