DECEMBER 9, 2022
post

Jasbeer Singh

(Chief Editor)

Latest update

Patiala News: ਪੰਜਾਬ ਪੁਲਿਸ ਦੇ ਰਿਟਾਇਰਡ ਇੰਸਪੈਕਟਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

post-img

Patiala News : ਸਮਾਣਾ ਦੀ ਜੱਟਾਪੱਤੀ ਵਿਚ ਰਹਿ ਰਹੇ ਇੱਕ ਪੰਜਾਬ ਪੁਲਿਸ ਦੇ ਰਿਟਾਇਰਡ ਇੰਸਪੈਕਟਰ ਹਰੀਪਾਲ ਸਿੰਘ  ( Haripal Singh ) ਨੇ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਰਿਟਾਇਰ ਇੰਸਪੈਕਟਰ ਹਰੀਪਾਲ ਸਿੰਘ ਨੇ ਅੱਜ ਆਪਣੇ ਲਾਇਸੰਸੀ ਦੋਨਾਲੀ ਬੰਦੂਕ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

.

.

.

ਪਰਿਵਾਰ ਦਾ ਕਹਿਣਾ ਹੈ ਕਿ ਰਿਟਾਇਰਡ ਇੰਸਪੈਕਟਰ ਹਰੀਪਾਲ ਸਿੰਘ ਘਰ ਦੇ ਲਾਗੇ ਪੀਰਾਂ ਦੀ ਸਮਾਧ 'ਤੇ ਸੇਵਾ ਕਰਦਾ ਸੀ। ਉੱਥੇ ਲੱਗੇ ਸੀਸੀਟੀਵੀ ਕੈਮਰੇ ਤੋਂ ਪਤਾ ਲੱਗਿਆ ਕਿ ਉਹ ਸਵੇਰੇ ਸੱਤ ਵਜੇ ਪੀਰਾਂ ਦੀ ਸਮਾਧ ਅੰਦਰ ਘੁੰਮ ਰਿਹਾ ਸੀ। ਉਸ ਤੋਂ ਬਾਅਦ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਦੀ ਪਤਨੀ ਤੇ ਬੇਟੀ ਨੇ ਦੱਸਿਆ ਕਿ ਅੱਜ ਸਵੇਰ ਵਕਤ ਉਨ੍ਹਾਂ ਆਪਣੇ ਪੁੱਤਰ ਨੂੰ ਕਿਹਾ ਕਿ ਆਪਣੇ ਨਾਨਾ ਜੀ ਬੁਲਾ ਕੇ ਲਿਆ।

.

.

.

ਜਦੋਂ ਉਨ੍ਹਾਂ ਦਾ ਪੁੱਤਰ ਉਨ੍ਹਾਂ ਨੂੰ ਬੁਲਾਉਣ ਗਿਆ ਤਾਂ ਉਥੇ ਲਾਸ਼ ਖੂਨ ਨਾਲ ਲੱਥਪੱਥ ਪਈ ਸੀ ਤਾਂ ਜਿਸ ਤੋਂ ਬਾਅਦ ਉਸ ਨੇ ਉਸ ਨੇ ਆਪਣੇ ਘਰ ਆ ਕੇ ਦੱਸਿਆ। ਇਸ ਮੌਕੇ 'ਤੇ ਪਹੁੰਚੇ ਡੀਐਸਪੀ ਸੋਰਬ ਜਿੰਦਲ, ਐਸਐਚਓ ਜੀਐਸ ਸਕੰਦ ਨੇ ਫੋਰੈਂਸਿਕ ਟੀਮਾਂ ਨੂੰ ਬੁਲਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

 ਦੱਸ ਦੇਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ,ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ।



Related Post