DECEMBER 9, 2022
post

Jasbeer Singh

(Chief Editor)

Latest update

Punjab News: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਬਾਰੇ ਹੁਣ ਸੁਪਰੀਮ ਕੋਰਟ 'ਚ ਹੋਏਗਾ ਫੈਸਲਾ, ਅੱਜ ਸਵਾ ਤਿੰਨ ਵਜ

post-img

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਨਾ ਮਿਲਣ ਮਗਰੋਂ ਸੁਪਰੀਮ ਕੋਰਟ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਸਰਵਉੱਚ ਅਦਾਲਤ ਅੱਜ ਬਾਅਦ ਦੁਪਹਿਰ ਸਵਾ ਤਿੰਨ ਵਜੇ ਸੁਣਵਾਈ ਕਰੇਗੀ।

Punjab News: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਬਾਰੇ ਹੁਣ ਸੁਪਰੀਮ ਕੋਰਟ ਵਿੱਚ ਫੈਸਲਾ ਹੋਏਗਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਨਾ ਮਿਲਣ ਮਗਰੋਂ ਸੁਪਰੀਮ ਕੋਰਟ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਸਰਵਉੱਚ ਅਦਾਲਤ ਅੱਜ ਬਾਅਦ ਦੁਪਹਿਰ ਸਵਾ ਤਿੰਨ ਵਜੇ ਸੁਣਵਾਈ ਕਰੇਗੀ।

ਦੱਸ ਦਈਏ ਕਿ ਤਿੰਨ ਮਾਰਚ ਤੋਂ ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾਉਣ ਤੋਂ ਰਾਜਪਾਲ ਵੱਲੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਵਿਰੁੱਧ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰਨ ਲਈ ਤਿਆਰ ਹੈ।

ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਵੱਲੋਂ ਰਾਜਪਾਲ ਵੱਲੋਂ ਬਜਟ ਸੈਸ਼ਨ ਦੀ ਮਨਜ਼ੂਰੀ ਨਾ ਦੇਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਆਉ ਜਾਣਦੇ ਹਾਂ ਕਿ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਨਵਾਂ ਵਿਵਾਦ ਕੀ ਹੈ।

ਰਾਜਪਾਲ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ

ਦਰਅਸਲ, ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 13 ਫਰਵਰੀ ਨੂੰ ਇੱਕ ਪੱਤਰ ਲਿਖ ਕੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ ਸੀ ਕਿ ਸਿੰਗਾਪੁਰ ਵਿੱਚ ਸਿਖਲਾਈ ਲਈ ਭੇਜੇ ਗਏ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਚੋਣ ਦੀ ਪ੍ਰਕਿਰਿਆ ਕੀ ਸੀ, ਕਿਸ ਆਧਾਰ 'ਤੇ ਉਨ੍ਹਾਂ ਦੀ ਚੋਣ ਕੀਤੀ ਗਈ ਸੀ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਇੱਕ ਪੱਤਰ ਲਿਖ ਕੇ ਕਿਹਾ ਸੀ ਕਿ ਉਹ ਕੇਂਦਰ ਵੱਲੋਂ ਨਿਯੁਕਤ ਰਾਜਪਾਲ ਨੂੰ ਨਹੀਂ ਸਗੋਂ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਣ ਲਈ ਪਾਬੰਦ ਹਨ। ਸੀਐਮ ਮਾਨ ਨੇ ਰਾਜਪਾਲ ਨੂੰ ਆਪਣੀ ਨਿਯੁਕਤੀ ਦੇ ਮਾਪਦੰਡਾਂ ਬਾਰੇ ਪੁੱਛਿਆ ਸੀ।

ਰਾਜਪਾਲ ਨੇ ਮੁੱਖ ਮੰਤਰੀ ਦੇ ਜਵਾਬ ਨੂੰ ਅਪਮਾਨਜਨਕ ਕਰਾਰ ਦਿੱਤਾ।

ਸੀਐਮ ਮਾਨ ਵੱਲੋਂ ਰਾਜਪਾਲ ਵੱਲੋਂ ਲਿਖੇ ਪੱਤਰ ਦੇ ਦਿੱਤੇ ਜਵਾਬ ਨੂੰ ਗੈਰ ਸੰਵਿਧਾਨਕ ਅਤੇ ਅਪਮਾਨਜਨਕ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਾਨੂੰਨੀ ਸਲਾਹ ਲੈਣਗੇ, ਜਿਸ ਤੋਂ ਬਾਅਦ ਇਸ ਪੱਤਰ ਦਾ ਜਵਾਬ ਦਿੱਤਾ ਜਾਵੇਗਾ। ਸੀਐਮ ਮਾਨ ਅਤੇ ਰਾਜਪਾਲ ਵਿਚਾਲੇ ਇਹ ਪੱਤਰ ਵਿਹਾਰ ਵਿਵਾਦ ਦਾ ਰੂਪ ਲੈ ਗਿਆ ਹੈ। 3 ਮਾਰਚ ਤੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਲਈ ਮਨਜ਼ੂਰੀ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਬਜਟ ਸੈਸ਼ਨ ਲਈ ਮਨਜ਼ੂਰੀ ਨਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ।

Related Post