DECEMBER 9, 2022
post

Jasbeer Singh

(Chief Editor)

Latest update

Punjab News: ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ, ਸੱਚਾਈ ਸਾਹਮਣੇ ਲਿਆਉਣ ਲਈ ਹੋਏ

post-img

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟਾਂ....

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟਾਂ ਪਾ ਕੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੀ ਗੱਲ ਜਨਤਕ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਲਈ ਸੀਬੀਆਈ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। 

ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂਆਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਇਹ ਮੰਗ ਉਠਾਈ ਹੈ। ਅਕਾਲੀ ਦਲ ਦੇ ਵਫ਼ਦ ਨੇ ਅਪੀਲ ਕੀਤੀ ਹੈ ਕਿ ਦਿੱਲੀ ਆਬਕਾਰੀ ਘਪਲੇ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਦਾ ਦਾਇਰਾ ਪੰਜਾਬ ਤੱਕ ਵਧਾਇਆ ਜਾਵੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੀ ਪੰਜਾਬ ਦੀ ਆਬਕਾਰੀ ਨੀਤੀ ਘੜਨ ’ਚ ਅਹਿਮ ਰੋਲ ਨਿਭਾਇਆ ਹੈ।


Related Post