DECEMBER 9, 2022
post

Jasbeer Singh

(Chief Editor)

World

ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ, ਮਹਿਲਾ ਪੁਲਿਸ ਕਰਮਚਾਰੀਆਂ ਦੇ ਕੈਂਸਰ ਅਤੇ ਗਾਇਨੀਕੋਲੋਜੀਕਲ ਚੈਕ ਅੱਪ ਲਈ ਫਰੀ ਮੈਡੀਕਲ

post-img

ਪਟਿਆਲਾ ਪੁਲਿਸ ਨੇ 08 ਮਾਰਚ ਨੂੰ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ, ਮਹਿਲਾ ਪੁਲਿਸ ਕਰਮਚਾਰੀਆਂ ਦੇ ਕੈਂਸਰ ਅਤੇ ਗਾਇਨੀਕੋਲੋਜੀਕਲ ਚੈਕ ਅੱਪ ਲਈ ਫਰੀ ਮੈਡੀਕਲ ਕੈਂਪ ਵੀ ਲਗਾਇਆ ਗਿਆ।


ਸ਼੍ਰੀ ਵਰੁਣ ਸ਼ਰਮਾ ਆਈ.ਪੀ.ਐਸ, ਐਸ.ਐਸ.ਪੀ ਪਟਿਆਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ 08 ਮਾਰਚ ਦਾ ਦਿਨ ਸਮੂਚੇ ਵਿਸ਼ਵ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਤੌਰ ਪਰ ਮਨਾਇਆ ਜਾਂਦਾ ਹੈ । ਜਿਸ ਸਬੰਧੀ ਹਰ ਸਾਲ ਦੀ ਤਰਾਂ ਅੱਜ 08 ਮਾਰਚ 2023 ਨੂੰ ਪਟਿਆਲਾ ਪੁਲਿਸ ਵੱਲੋਂ ਪੁਲਿਸ ਲਾਈਨ ਪਟਿਆਲਾ ਵਿਖੇ ਮਹਿਲਾ ਦਿਵਸ ਮਨਾਇਆ ਗਿਆ ਅਤੇ ਇਸ ਮਹਿਲਾ ਦਿਵਸ ਨੂੰ ਸਮਰਪਿਤ ਕੈਂਸਰ ਅਤੇ ਗਾਇਨੀਕੋਲੋਜੀਕਲ ਚੈਕ ਅੱਪ ਲਈ ਕੈਂਸਰ ਜਾਗਰੂਕਤਾ ਅਤੇ ਸਕਰੀਨਿੰਗ ਕੈਂਪ, ਪੁਲਿਸ ਹਸਪਤਾਲ ਪੁਲਿਸ ਲਾਈਨ ਪਟਿਆਲਾ ਵਿਖੇ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ ਵੱਖ-ਵੱਖ ਵਿਸ਼ਿਆਂ ਦੇ ਸਪੈਸ਼ਲਿਸਟ ਡਾਕਟਰਾਂ ਨੇ ਸ਼ਿਰਕਤ ਕੀਤੀ। ਇਸ ਮੈਡੀਕਲ ਕੈਂਪ ਵਿੱਚ ਜਿਲਾ ਪਟਿਆਲਾ ਵਿੱਚ ਤਾਇਨਾਤ ਮਹਿਲਾ ਪੁਲਿਸ ਕਰਮਚਾਰੀ ਅਤੇ ਉਹਨਾਂ ਦੇ ਪਰਿਵਾਰ ਦੀਆਂ ਮਹਿਲਾਵਾਂ ਦਾ ਮੈਡੀਕਲ ਚੈਕ ਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਲੋੜੀਂਦੇ ਇਲਾਜ ਦੀ ਸਲਾਹ ਦਿੱਤੀ ਗਈ।


ਇਸ ਤੋਂ ਇਲਾਵਾ ਮਹਿਲਾਵਾਂ ਦੀਆਂ ਵੱਖ-ਵੱਖ ਬੀਮਾਰੀਆਂ ਜਿਵੇਂ ਕਿ ਗਾਇਨੀ ਸਬੰਧੀ ਬਿਮਾਰੀਆਂ, ਬਰੈਸਟ ਕੈਂਸਰ ਵਗੈਰਾ ਸਬੰਧੀ ਜਾਗਰੂਕ ਕਰਨ ਲਈ ਇੱਕ ਅਵੈਰਨੈਸ ਸੈਮੀਨਾਰ/ਕੈਂਪ ਵੀ ਆਯੋਜਿਤ ਕੀਤਾ ਗਿਆ। ਜਿਸ ਸੈਮੀਨਾਰ ਵਿੱਚ ਮਹਿਲਾਵਾਂ ਵਿੱਚ ਹੋਣ ਵਾਲੀਆਂ ਵੱਖ-ਵੱਖ ਬੀਮਾਰੀਆਂ ਦੇ ਲੱਛਣ ਅਤੇ ਉਹਨਾਂ ਤੋਂ ਬੱਚਣ ਲਈ ਸਾਵਧਾਨੀਆਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। 


ਐਸ.ਐਸ.ਪੀ ਪਟਿਆਲਾ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਮਹਿਲਾ ਕਰਮਚਾਰੀ ਪੁਲਿਸ ਫੋਰਸ ਦਾ ਅਹਿਮ ਹਿੱਸਾ ਹਨ, ਜੋ 24 ਘੰਟੇ ਆਪਣੀ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ-ਨਾਲ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ। ਜਿਸ ਕਰਕੇ ਉਹਨਾਂ ਵੱਲੋਂ ਅੱਜ ਦੇ ਦੌਰ ਵਿੱਚ ਆਪਣੀ ਡਿਊਟੀ ਦੇ ਨਾਲ-ਨਾਲ ਮਹਿਲਾ ਕਰਮਚਾਰੀਆਂ ਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਇਹ ਵੀ ਕਿਹਾ ਕਿ ਜੇਕਰ ਜਿਲਾ ਪਟਿਆਲਾ ਵਿੱਚ ਤਾਇਨਾਤ ਕਿਸੇ ਵੀ ਮਹਿਲਾ ਕਰਮਚਾਰੀ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਸ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਬੇਝਿਜਕ ਆਪਣਾ ਮੁਕੰਮਲ ਇਲਾਜ ਕਰਵਾਉਣ। 


ਇਸ ਤੋਂ ਇਲਾਵਾ ਉਹਨਾਂ ਵੱਲੋਂ ਮਹਿਲਾ ਦਿਵਸ ਦੇ ਮੌਕੇ ਤੇ ਸਮੂਹ ਮਹਿਲਾਵਾਂ ਨੂੰ ਵਧਾਈ ਦਿੱਤੀ ਅਤੇ ਸੁਨੇਹਾ ਦਿੱਤਾ ਕਿ ਪਟਿਆਲਾ ਪੁਲਿਸ ਮਹਿਲਾਵਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ / ਮੁਸ਼ਕਲਾਂ ਨੂੰ ਹੱਲ ਕਰਨ ਲਈ ਹਰ ਸਮੇਂ ਹਾਜਰ ਹੈ। ਜਿਸ ਸਬੰਧੀ ਪਟਿਆਲਾ ਪੁਲਿਸ ਵੱਲੋਂ ਜਿਲ੍ਹਾ ਪਟਿਆਲਾ ਵਿੱਚ 26 ਮਹਿਲਾ ਹੈਲਪ ਡੈਸਕ, ਮਹਿਲਾ ਪੀ.ਸੀ.ਆਰ. (Sexual Assault Response Team) ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਔਰਤਾ ਦੇ ਘਰੇਲੂ ਝਗੜਿਆ, ਮੈਟਰੀਮੋਨੀਅਲ ਡਿਸਪਿਊਟ ਦੇ ਨਿਪਟਾਰੇ/ਕਾਊਸਲਿੰਗ ਲਈ ਉਮੀਦ ਕਾਊਂਸਲਿੰਗ ਸੈਟਰ ਦੀ ਸਥਾਪਨਾ ਥਾਣਾ ਵੂਮੈਨ ਪਟਿਆਲਾ ਵਿੱਚ ਕੀਤੀ ਗਈ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਮਹਿਲਾ ਨੂੰ ਕਿਸੇ ਵੀ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਟੋਲ ਫ੍ਰੀ ਨੰਬਰ 112, 181, 95929-17910, 1991 ਤੇ ਸੰਪਰਕ ਕਰ ਸਕਦੀਆਂ ਹਨ। ਜਿੰਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

Related Post