DECEMBER 9, 2022
post

Jasbeer Singh

(Chief Editor)

Latest update

Punjab Vidhan Sabha: ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਹੋਏਗਾ ਖੜਕਾ-ਦੜਕਾ

post-img

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋਈ ਹੈ। ਅੱਜ ਪ੍ਰਸ਼ਨ ਕਾਲ ਦੇ ਨਾਲ ਹੀ ਸਦਨ ਵਿੱਚ ਗਰਮੀ ਵੇਖਣ ਨੂੰ ਮਿਲੀ। ਅੱਜ ਵੀ ਸਦਨ 'ਚ ਹੰਗਾਮਾ ਹੋਣ ਦੇ ਪੂਰੇ ਆਸਾਰ ਹਨ।

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋਈ ਹੈ। ਅੱਜ ਪ੍ਰਸ਼ਨ ਕਾਲ ਦੇ ਨਾਲ ਹੀ ਸਦਨ ਵਿੱਚ ਗਰਮੀ ਵੇਖਣ ਨੂੰ ਮਿਲੀ। ਅੱਜ ਵੀ ਸਦਨ 'ਚ ਹੰਗਾਮਾ ਹੋਣ ਦੇ ਪੂਰੇ ਆਸਾਰ ਹਨ। ਅੱਜ ਪੰਜਾਬ ਵਿਧਾਨ ਸਭਾ ’ਚ ਕੈਂਸਰ ਦੇ ਮਰੀਜ਼ਾਂ ਦੇ ਬੱਸ ਸਫ਼ਰ ਦੌਰਾਨ ਨਾਲ ਜਾ ਰਹੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਪਾਸ ਦੇਣ ਦਾ ਮੁੱਦਾ ਉੱਠਿਆ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਨਾ ਇੱਧਰ ਦੀ ਨਾ ਉੱਧਰ ਦੀ, ਗੱਲ ਹੋਵੇਗੀ ਵਿਧਾਨ ਸਭਾ ਵਿੱਚ ਪੰਜਾਬ ਦੀ। ਸਵਾਲ ਹੋਣਗੇ ਪੰਜਾਬੀਆਂ ਦੇ ਪੰਜਾਬ ਲਈ ।

ਭਗਵੰਤ ਮਾਨ ਸਰਕਾਰ ਨੂੰ ਅੱਜ ਘੇਰੇਗੀ ਬੀਜੇਪੀ

ਬੀਜੇਪੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਜਾ ਰਿਹਾ ਹੈ। ਇਹ ਧਰਨਾ ਪੰਜਾਬ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲਾਇਆ ਜਾ ਰਿਹਾ ਹੈ। ਬੀਜੇਪੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਰੋਜ਼ਾਨਾ ਵਾਪਰ ਰਹੀਆਂ ਕਤਲ, ਫਿਰੌਤੀ, ਡਕੈਤੀਆਂ, ਥਾਣਿਆਂ ’ਤੇ ਕਬਜ਼ਿਆਂ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਡਰੇ ਹੋਏ ਹਨ। ਇਸ ਲਈ ਸਰਕਾਰ ਨੂੰ ਜਗਾਉਣ ਦੀ ਲੋੜ ਹੈ।

ਇਸ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਕਿਹਾ ਕਿ ਸੂਬੇ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਏਗਾ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੇ 11 ਮਹੀਨਿਆਂ ਦੇ ਰਾਜ ਦੌਰਾਨ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ ਤੇ ਪੰਜਾਬ ਦੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ ਪਰ ਪੰਜਾਬ ਸਰਕਾਰ ਸੁੱਤੀ ਪਈ ਹੈ। 

Related Post