DECEMBER 9, 2022
post

Jasbeer Singh

(Chief Editor)

Latest update

ਸਮਾਜਿਕ ਧਿਰਾਂ ਵੱਲੋਂ ਮਹਾ ਸ਼ਿਵਰਾਤਰੀ ਮੌਕੇ ਪੁਲਿਸ ਪ੍ਰਬੰਧਾਂ ਲਈ SSP ਦੀ ਸ਼ਲਾਘਾ ਕੀਤੀ

post-img

ਸਮਾਜਿਕ ਧਿਰਾਂ ਵੱਲੋਂ ਮਹਾ ਸ਼ਿਵਰਾਤਰੀ ਮੌਕੇ ਪੁਲਿਸ  ਪ੍ਰਬੰਧਾਂ ਲਈ ਐੱਸ ਐੱਸ ਪੀ ਦੀ ਸ਼ਲਾਘਾ ਕੀਤੀ


ਸ੍ਰੀ ਮੁਕਤਸਰ ਸਾਹਿਬ, 21 ਫਰਵਰੀ 2023:  ਸਮਾਜਿਕ ਧਿਰਾਂ ਨੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ       ਮਹਾਂ ਸ਼ਿਵਰਾਤਰੀ ਮੌਕੇ ਕੀਤੇ ਸੁਰੱਖਿਆ ਪ੍ਰਬੰਧਾਂ ਦੀ ਭਰਵੀਂ ਸ਼ਲਾਘਾ ਕੀਤੀ ਹੈ। ਪਿਛਲੇ ਦਿਨੀ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਸੀ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ਸਮੇਤ ਸਾਰੇ ਜਿਲ੍ਹੇ ਦੇ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਸੀ। ਧਾਰਮਿਕ ਆਸਥਾ ਕਾਰਨ ਮੰਦਰ ਆਉਣ ਜਾਣ ਵਾਲੇ ਸ਼ਰਧਾਲੂਆਂ ਅਤੇ ਉਹਨਾਂ ਦੇ ਵਹੀਕਲਾਂ ਦੀ ਕਾਫ਼ੀ ਭੀੜ ਸੀ। 

ਸਮਾਜ ਦੇ ਭਲੇ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਸ਼ਿਵਰਾਤਰੀ ਮੌਕੇ ਕੀਤੇ ਗਏ ਬੇਮਿਸਾਲ ਸੁਰੱਖਿਆ ਪ੍ਰਬੰਧਾਂ ਲਈ ਜਿਲ੍ਹਾ ਪੁਲਿਸ ਮੁਖੀ . ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਵਧਾਈ ਦਿੱਤੀ ਹੈ। ਅੱਜ ਇਥੇ ਪ੍ਰਧਾਨ ਢੋਸੀਵਾਲ ਨੇ ਕਿਹਾ ਕਿ ਐੱਸ.ਐੱਸ.ਪੀ. ਨੇ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਰਾਤ ਵੇਲੇ ਜਾ ਕੇ ਖੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਜੋ ਨਿਵੇਕਲਾ ਕੰਮ ਕੀਤਾ ਹੈ ਉਸ ਦੀ ਜਿਲ੍ਹੇ ਦੇ ਲੋਕਾਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਪ੍ਰਧਾਨ ਢੋਸੀਵਾਲ ਨੇ ਇਹ ਵੀ ਕਿਹਾ ਕਿ ਸ਼ਿਵਰਾਤਰੀ ਸਮੇਂ ਕੀਤੇ ਗਏ ਸ਼ਾਨਦਾਰ ਪੁਲਿਸ ਪ੍ਰਬੰਧਾਂ ਅਤੇ ਗੈਰ ਸਮਾਜੀ ਅਨਸਰਾਂ ਵਿਰੁੱਧ ਛੇੜੀ ਗਈ ਮੁਹਿੰਮ ਲਈ ਜਲਦੀ ਹੀ ਉਨ੍ਹਾਂ ਦੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵੱਲੋਂ ਐੱਸ.ਐੱਸ.ਪੀ. ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਵਧਾਈ ਦਿੱਤੀ ਜਾਵੇਗੀ ਅਤੇ ਸਨਮਾਨਿਤ ਵੀ ਕੀਤਾ ਜਾਵੇਗਾ। 

 ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਰੋਹ ਦੀ ਆੜ ਵਿੱਚ ਕੁਝ ਮਨਚਲੇ ਨੌਜਵਾਨ ਵੀ ਸ਼ਰਾਰਤ ਦੀ ਤਾਕ ਵਿਚ ਸਨ। ਅਜਿਹੇ ਜੋਖਿਮ ਭਰੇ ਹਾਲਾਤ ਵਿਚ ਐੱਸ.ਐੱਸ.ਪੀ. ਹਰਮਨਬੀਰ ਸਿੰਘ ਗਿੱਲ  ਨੇ ਸਥਾਨਕ ਸ਼ਹਿਰ ਸਮੇਤ ਸਮੁੱਚੇ ਜਿਲ੍ਹੇ ਵਿੱਚ ਵਿਉਂਤਬੱਧ ਤਰੀਕੇ ਨਾਲ ਪੁਖਤਾ ਪੁਲਿਸ ਪ੍ਰਬੰਧ ਕੀਤੇ ਸਨ। ਸ਼ਹਿਰ ਦੇ ਸਾਰੇ ਮੰਦਰਾਂ ਦੀ ਸੁਰੱਖਿਆ ਅਤੇ ਸ਼ਰਧਾਲੂਆਂ ਦੀ ਰਾਖੀ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਸੀ। 

 ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨੂੰ ਕੰਟਰੋਲ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਲਈ ਟ੍ਰੈਫਿਕ ਪੁਲਿਸ ਲਈ ਵੀ ਖਾਸ ਹਿਦਾਇਤਾਂ ਜਾਰੀ ਕੀਤੀਆਂ ਗਈ ਸਨ। ਧਾਰਮਿਕ ਮਹੌਲ ਦੀ ਆੜ ਵਿਚ ਕਿਸੇ ਵੀ ਗੈਰ ਸਮਾਜੀ ਅਨਸਰ ਨੂੰ ਆਪਣੇ ਘਟੀਆ ਇਰਾਦਿਆਂ ਵਿੱਚ ਨਾ ਸਫਲ ਹੋਣ ਦੇਣ ਲਈ  ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਸਮਾਜਿਕ ਭਾਈਚਾਰਾ ਬਰਕਰਾਰ ਰਹਿ ਸਕੇ। ਐਨਾ ਹੀ ਨਹੀਂ ਸ਼ਿਵਰਾਤਰੀ ਵਾਲੀ ਰਾਤ ਐੱਸ.ਐੱਸ.ਪੀ. ਨੇ ਖ਼ੁਦ ਵੀ ਸ਼ਹਿਰ ਸਮੇਤ ਜਿਲ੍ਹੇ ਦੇ ਕਈ ਹਿੱਸਿਆਂ ਵਿਚ ਜਾ ਕੇ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲਿਆ, ਪੁਲਿਸ ਕਰਮਚਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਜਿਸ ਨਾਲ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ ।

Related Post